Friday, June 19, 2026

ਗਣਤੰਤਰ ਦਿਵਸ ਮੌਕੇ ਸਮਾਜ ਸੇਵਾ ਲਈ ਰਾਸਾ ਪ੍ਰਧਾਨ ਕਮਲਜੀਤ ਕੌਰ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਮਾਜ ਸੇਵੀ ਸੰਸਥਾ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜੇਸ਼ਨ (ਰਾਸਾ) ਮੁੱਖੀ PUNJ3001201924ਕਮਲਜੀਤ ਕੌਰ ਗਿੱਲ  ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਹੀਆਂ ਸੇਵਾਵਾਂ ਦੇ ਮੱਦੇਨਜਰ ਗਣਤੰਤਰ ਦਿਵਸ ਸਮਾਗਮ ਦੌਰਾਨ ਸੂਬਾ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਨੂੰ ਗੁਰੂ ਨਾਨਕ ਸਟੇਡਿਅਮ ਵਿਖੇ ਆਯੋਜਿਤ ਸਮਾਰੋਹ `ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਡੀ.ਸੀ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ.ਸ਼੍ਰੀਵਾਸਤਵ ਵਲੋਂ ਦਿੱਤਾ ਗਿਆ ।  
    ਜਿਕਰਯੋਗ ਹੈ ਕਿ ਰਾਸਾ ਸੰਸਥਾ ਕਰੀਬ ਇੱਕ ਦਸ਼ਕ ਤੋਂ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ।ਇਸ ਵਲੋਂ ਸਰਹੱਦੀ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫਤ ਸਿਲਾਈ-ਕਢਾਈ,  ਬਿਊਟੀ ਪਾਰਲਰ, ਕਿਚਨ ਅਤੇ ਕੰਪਿਊਟਰ ਸਿਖਲਾਈ ਦਿੱਤੀ ਜਾਂਦੀ ਹੈ ਇਸੇ ਤਰ੍ਹਾਂ ਨੌਜਵਾਨਾਂ ਨੂੰ ਨੂੰ ਨਸ਼ੇ ਤੋਂ ਦੂਰ ਰੱਖਣ,  ਖੇਡਾਂ ਵੱਲ ਪ੍ਰੇਰਿਤ ਕਰਨ, ਵਾਤਾਵਰਣ ਸੰਭਾਲ, ਕੰਨਿਆ ਭਰੂਣ ਹੱਤਿਆ ਅਤੇ ਦਾਜ ਦੇ ਖਾਤਮੇ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ।
 

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply