ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ
ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ।ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ `ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ `ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰ ਕੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕੀਤਾ ਹੈ।ਏ.ਐਸ.ਆਈ ਜਸਵੀਰ ਸਿੰਘ ਨੇ ਪਟਿਆਲਾ ਵਿਖੇ ਹੋਈ ਬੈਸਟ ਸ਼ੂਟਰਜ਼ ਸ਼ੂਟਿੰਗ ਚੈਂਪੀਅਨਸ਼ਿਪ ਦੇ ਕਰਾਸਬੋਅ ਟੀਮ ਈਵੈਂਟ ਵਿੱਚ ਚਾਂਦੀ ਅਤੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media