ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂ ਕੀ ਢਾਬ ਤੋਂ ਅਗਲੇ ਪੜਾਅ ਗੁਰਦੁਆਰਾ ਮਾਤਾ ਦਿਆ ਕੌਰ ਸੰਧਵਾਂ ਮੁਕਤਸਰ ਸਾਹਿਬ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਸਹਾਇਕ ਗ੍ਰੰਥੀ ਭਾਈ ਕੁਲਬੀਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਦੇ ਰਸੀਵਰ ਲਖਵਿੰਦਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ, ਨਾਜਰ ਸਿੰਘ ਸਰਾਵਾਂ ਸਾਬਕਾ ਮੈਂਬਰ, ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਆਦਿ ਮੌਜੂਦ ਸਨ।
ਪ੍ਰਚਾਰਕਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ, ਨਿਸ਼ਾਨ ਸਿੰਘ ਮੀਤ ਸਕੱਤਰ, ਮੈਨੇਜਰ ਨਾਇਬ ਸਿੰਘ, ਦੀਵਾਨ ਸਿੰਘ ਗੁ: ਇੰਸਪੈਕਟਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media