Monday, February 2, 2026

ਸਰਬਤ ਦਾ ਭਲਾ ਟਰੱਸਟ ਨੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪਰੇਸ਼ਨ ਕਰਵਾਏ

ਕੋਈ ਵੀ ਲੋੜਵੰਦ ਟਰੱਸਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ – ਹੇਰ
ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਪ੍ਰਸਿੱਧ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ PUNJ0102201902ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਜਿਲਾ ਇਕਾਈ ਵੱਲੋਂ ਇਸ ਮਹੀਨੇ ਕਰੀਬ 25 ਹੋਰ ਲੋੜਵੰਦਾਂ ਦੀਆਂ ਅੱਖਾਂ ਦੇ ਮੁਫ਼ਤ ਆਪਰੇਸ਼ਨ ਜੈ ਕਮਲ ਅੱਖਾਂ ਦੇ ਹਸਪਤਾਲ ਤੋਂ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ, ਮਨਪੀ੍ਰਤ ਸਿੰਘ ਸੰਧੂ, ਨਵਜੀਤ ਸਿੰਘ ਘਈ ਆਦਿ ਨੇ ਦੱਸਿਆ ਕਿ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਜੈ ਕਮਲ ਅੱਖਾਂ ਦੇ ਹਪਸਤਾਲ ਵਿਖੇ ਨਾਮਵਰ ਡਾ. ਜੈ ਕਮਲ ਦੇਵਗਨ ਦੇ ਸਹਿਯੋਗ ਨਾਲ ਮਹੀਨੇ `ਚ ਦੋ ਵਾਰ ਲੋੜਵੰਦ ਮਰੀਜਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾ ਕੇ ਮੁਫ਼ਤ ਲੈਂਜ਼ ਪਵਾਏ ਜਾਂਦੇ ਹਨ।ਉਨਾਂ ਦੱਸਿਆ ਕਿ ਕੋਈ ਵੀ ਲੋੜਵੰਦ ਮਰੀਜ਼ ਟਰੱਸਟ ਦੇ ਮੈਂਬਰਾਂ ਨਾਲ ਕਦੇ ਵੀ ਸੰਪਰਕ ਕਰਕੇ ਹਪਸਤਾਲ ਤੋਂ ਆਪਣਾ ਚੈਕਅੱਪ ਕਰਵਾ ਕੇ ਆਪਣੀਆਂ ਅੱਖਾਂ ਦਾ ਅਪਰੇਸ਼ਨ ਮੁਫ਼ਤ ਕਰਵਾ ਸਕਦਾ ਹੈ।ਉਨਾਂ ਇਹ ਵੀ ਦੱਸਿਆ ਕਿ ਇਸ ਸਹੂਲਤ ਤੋਂ ਇਲਾਵਾ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਈ.ਐੱਮ.ਸੀ ਹਪਸਤਾਲ ਵਿਖੇ ਕੇਵਲ ਕਿੱਟ ਖਰਚ `ਤੇ ਮਰੀਜ਼ਾਂ ਦੇ ਡਾਇਲਸੈੱਸ ਵੀ ਕਰਵਾਏ ਜਾ ਰਹੇ ਹਨ।ਇਸ ਮੌਕੇ ਡਾ. ਜੈ ਕਮਲ ਦੇਵਗਨ ਤੋਂ ਇਲਾਵਾ ਮਰੀਜ਼ਾਂ ਦੇ ਵਾਰਸ ਵੀ ਹਾਜਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply