ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗਸਿੰਘਾਂ ਕੋਟਕਪੂਰਾ ਤੋਂ ਅਗਲੇ ਪੜਾਅ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਹੁਕਮਨਾਮਾ ਲਿਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਕੀਤਾ। ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਆਦਿ ਮੌਜੂਦ ਸਨ।ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਭਾਈ ਮਨਦੀਪ ਸਿੰਘ ਅਨਮੋਲ ਦੇ ਜਥੇ ਨੇ ਸੰਗਤ ਨੂੰ ਢਾਡੀ ਵਾਰਾਂ ਸੁਣਾਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਅਮਰ ਸਿੰਘ, ਗੁ: ਇੰਸਪੈਕਟਰ ਰਣਜੀਤ ਸਿੰਘ ਭੋਮਾ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ, ਜਗਜੀਤ ਸਿੰਘ ਮੁੱਖ ਪ੍ਰਬੰਧਕ, ਪ੍ਰਚਾਰਕ ਭਾਈ ਰਵਿੰਦਰ ਸਿੰਘ ਤੇ ਭਾਈ ਖੁਸ਼ਕਰਨ ਸਿੰਘ ਭਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media