ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਹਰੇਕ ਵੱਡੇ ਪਿੰਡ ਤੇ ਸ਼ਹਿਰ ਵਿਚ ਓਟ ਕਲੀਨਕ ਖੋਲ੍ਹੇ ਗੋਏ, ਜਿੱਥੇ ਕਿ ਨਸ਼ੇ ਦੇ ਰੋਗੀ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ।ਅੰਮ੍ਰਿਤਸਰ ਜਿਲ੍ਹੇ ਵਿਚ ਅਜਿਹੇ 17 ਓਟ ਕੇਂਦਰ ਚੱਲ ਰਹੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀਮਤੀ ਪ੍ਰਭਦੀਪ ਕੌਰ ਨੇ ਦੱਸਿਆ ਕਿ ਇਹ ਓਟ ਕਲੀਨਕ ਇਹ ਕੀਲਨਕ ਬਾਬਾ ਬਕਾਲਾ, ਅਜਨਾਲਾ, ਤਰਸਿੱਕਾ, ਮਜੀਠਾ, ਮਾਨਾਂਵਾਲਾ, ਵੇਰਕਾ, ਲੋਪੋਕੇ, ਚਵਿੰਡਾ ਦੇਵੀ, ਸਰਕਾਰੀ ਨਸ਼ਾ ਛੁਡਾੳੂ ਅਤੇ ਮੁੜ ਵਸੇਬਾ ਕੇਂਦਰ ਅੰਮ੍ਰਿਤਸਰ ਵਿਚ ਚੱਲ ਰਹੇ ਹਨ। ਉਨਾਂ ਦੱਸਿਆ ਕਿ ਇੰਨਾਂ ਕਲੀਨਕਾਂ ਵਿਚ ਹੁਣ ਤੱਕ 11047 ਨਸ਼ਾ ਰੋਗੀ ਆਪਣਾ ਇਲਾਜ ਕਰਵਾ ਰਹੇ ਹਨ।
ਡਾ. ਪ੍ਰਭਦੀਪ ਕੌਰ ਨੇ ਦੱਸਿਆ ਕਿ ਓਟ ਕੇਂਦਰਾਂ ਵਿੱਚ ਨਸ਼ਾ ਗ੍ਰਸ਼ਤ ਵਿਅਕਤੀਆਂ ਨੂੰ ਰਜਿਸਟਰਡ ਕਰਕੇ ਪਹਿਲਾਂ ਉਨ੍ਹਾਂ ਦੀ ਸਮੁੱਚੀ ਸਰੀਰਕ ਜਾਂਚ ਕਰ ਕੇ ਇਲਾਜ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ।ਉਨਾਂ ਦੱਸਿਆ ਕਿ ਦਵਾਈ ਦਾ ਇਹ ਕੋਰਸ ਰੋਗੀ ਦੀ ਹਲਾਤ ਦੇ ਅਨੁਸਾਰ ਇਕ ਤੋਂ 2 ਸਾਲ ਤੱਕ ਚੱਲਦਾ ਹੈ ਅਤੇ ਡਾਕਟਰ ਆਪਣੀ ਹਾਜ਼ਰੀ ਵਿਚ ਰੋਗੀ ਨੂੰ ਦਵਾਈ ਖੁਆਉਂਦਾ ਹੈ।ਉਨਾਂ ਦੱਸਿਆ ਕਿ ਇਹ ਦਵਾਈ ਹੈਰੋਇਨ, ਕੋਡੀਨ, ਅਫੀਮ, ਭੁੱਕੀ ਅਤੇ ਟਰੈਮਾਡੋਲ ਨੂੰ ਨਸ਼ੇ ਦੇ ਰੂਪ ਵਿਚ ਲੈਣ ਵਾਲੇ ਰੋਗੀਆਂ ਲਈ ਬਹੁਤ ਲਾਭਦਾਇਕ ਸਿੱਧ ਹੋਈ ਹੈ ਅਤੇ ਇਹ ਦਵਾਈ ਖਾਣ ਨਾਲ ਰੋਗੀ ਦੇ ਸਰੀਰ ਨੂੰ ਕਿਸੇ ਹੋਰ ਨਸ਼ੇ ਦੀ ਲੋੜ ਨਹੀਂ ਰਹਿੰਦੀ।
ਉਨਾਂ ਦੱਸਿਆ ਕਿ ਓਟ ਕੇਂਦਰਾਂ ਵਿੱਚ ਨਸ਼ੇ ਦੀ ਆਦਤ ਦੇ ਸ਼ਿਕਾਰ ਵਿਅਕਤੀਆਂ ਦਾ ਇਲਾਜ ਕਰਨ ਦੇ ਨਾਲ ਕੌਂਸਲਿੰਗ ਕਰਕੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਤਕੜਿਆਂ ਕੀਤਾ ਜਾਂਦਾ ਹੈ ਤਾਂ ਜੋ ਉਹ ਵਿਅਕਤੀ ਨਸ਼ੇ ਨੂੰ ਪੱਕੇ ਤੌਰ ’ਤੇ ਛੱਡ ਸਕਣ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਸ਼ਾ ਮੁਕਤੀ ਮੁਹਿੰਮ ਨੂੰ ਇੱਕ ਮਿਸ਼ਨ ਵਜੋਂ ਚਲਾ ਰਿਹਾ ਹੈ ਅਤੇ ਹੁਣ ਤੱਕ ਇਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ।ਉਨ੍ਹਾਂ ਨਸ਼ੇ ਦੀ ਆਦਤ ਦੇ ਸ਼ਿਕਾਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਛੱਡਣ ਦਾ ਪ੍ਰਣ ਕਰਨ ਅਤੇ ਸਰਕਾਰ ਇਸ ਕੰਮ ਵਿੱਚ ਉਨ੍ਹਾਂ ਦੀ ਪੂਰੀ ਮਦਦ ਕਰੇਗੀ।ਉਨ੍ਹਾਂ ਕਿਹਾ ਕਿ ਨਸ਼ਾ ਗ੍ਰਸ਼ਤ ਵਿਅਕਤੀ ਨਸ਼ਾ ਛੱਡਣ ਸਬੰਧੀ ਕੋਈ ਵੀ ਜਾਣਕਾਰੀ ਟੋਲ-ਫਰੀ ਨੰਬਰ 104 ਤੋਂ ਹਾਸਲ ਕਰ ਸਕਦੇ ਹਨ ਅਤੇ ਆਪਣੇ ਨੇੜੇ ਦੇ ਓਟ ਕੇਂਦਰ ਵਿੱਚ ਪਹੁੰਚ ਕੇ ਆਪਣਾ ਮੁਫ਼ਤ ਇਲਾਜ ਕਰਾ ਸਕਦੇ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media