ਭੀਖੀ, 31 ਜਨਵਰੀ (ਪਂਜਾਬ ਪੋਸਟ- ਕਮਲ ਜਿੰਦਲ) – ਪੰਜਾਬ ਪੁਲਿਸ ਵੱਲੋਂ ਸਾਬਕਾ ਪੁਲਿਸ ਮੁਖੀ ਚਰਨਜੀਤ ਸ਼਼ਰਮਾ ਦੀ ਗ੍ਰਿਫਤਾਰੀ ਦੀ ਸ਼ਲਾਘਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿ਼ਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਨੇ ਕਿਹਾ ਕਿ ਇਹ ਬਰਗਾੜੀ ਮੋਰਚੇ ਦੀ ਇਤਿਹਾਸਕ ਪ੍ਰਾਪਤੀ ਹੈ।ਅਤਲਾ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਪੁਲਿਸ ਅਧਿਕਾਰੀ ਦੇ ਨਾਮਾਂ ਦਾ ਖੁਲਾਸਾ ਜਸਟਿਸ ਰਣਜੀਤ ਸਿੰਘ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈ ਉਨਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।ਇਸ ਸਮੇਂ ਹਰਜਿੰਦਰ ਸਿੰਘ ਮਾਖਾ ਜਿਲਾ ਪ੍ਰਧਾਨ ਯੂਥ ਵਿੰਗ ਦਿਹਾਤੀ ਜਿਲ੍ਹਾ ਮਾਨਸਾ, ਬਾਬਾ ਨਾਜ਼ਰ ਸਿੰਘ ਹੈਡ ਗ੍ਰੰਥੀ ਹਾਕਮ ਸਿੰਘ, ਪ੍ਰਧਾਨ ਡਾ. ਮੱਖਣ ਸਿੰਘ ਪ੍ਰਧਾਨ ਸਰਕਲ ਫੱਫੜੇ, ਸੁਖਰਾਜ ਸਿੰਘ ਅਤਲਾ ਮਨਜੀਤ ਸਿੰਘ ਢੈਪਈ ਲਖਵੀਰ ਸਿੰਘ ਮੱਤੀ ਤੇ ਸੁਖਜੀਤ ਕੌਰ ਅਤਲਾ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media