Wednesday, March 4, 2026

ਨਸ਼ਾ ਮੁਕਤੀ ਮੁਹਿੰਮ ਅਸਰ ਵਿਖਾਉਣ ਲੱਗੀ, ਨਸ਼ਾ ਸਮਗਲਰਾਂ ਦਾ ਲੱਕ ਟੁੱਟਾ – ਬਾਵਾ ਸੰਧੂ

ਕਿਹਾ ਛੇਤੀ ਹੀ ਨਸ਼ੇ ਦੀ ਦਲਦਲ ਵਿਚੋਂ ਨਿਕਲ ਜਾਵੇਗਾ ਪੰਜਾਬ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਨਾਂ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ਾ ਸਮਗਲਰਾਂ ਦੀ ਚੈਨ ਟੁੱਟਣ ਦੇ ਨਾਲ-ਨਾਲ ਲੋਕ ਨਸ਼ੇ ਦੇ ਰੋਗੀਆਂ ਦਾ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਵਿਚ ਪਹੁੰਚ ਕਰ ਰਹੇ ਹਨ।ਉਕਤ ਸਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਨੇ ਕਰਦਿਆਂ ਕਿਹਾ ਕਿ ਅਪ੍ਰੈਲ 2017 ਵਿੱਚ ਪੰਜਾਬ ਸਰਕਾਰ ਦੁਆਰਾ ਗਠਿਤ ਐਸ.ਟੀ.ਐਫ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਪੂਰੀ ਤਰਾਂ ਲੜਨ ਲਈ ਤਿੰਨ ਪੱਖੀ ਰਣਨੀਤੀ ਕਾਨੂੰਨੀ ਕਾਰਵਾਈ, ਨਸ਼ਾ ਮੁਕਤੀ ਅਤੇ ਰੋਕਥਾਮ ਨੂੰ ਲਾਗੂ ਕਰ ਰਹੀ ਹੈ।ਨਸ਼ੀਲੇ ਪਦਾਰਥਾਂ ਵਿਰੁੱਧ ਵਿਆਪਕ ਕਾਰਵਾਈ ਦੀ ਰਣਨੀਤੀ ਦਾ ਉਦੇਸ਼ ਕਾਨੰੂਨੀ ਕਾਰਵਾਈ ਕਰਕੇ ਨਸ਼ੇ ਦੀ ਪੂਰਤੀ ਨੂੰ ਠੱਪ ਕਰਨਾ ਅਤੇ ਨਸ਼ਾ ਮੁਕਤੀ ਅਤੇ ਰੋਕਥਾਮ ਰਾਂਹੀ ਨਸ਼ੇ ਦੀ ਮੰਗ ਨੂੰ ਘੱਟ ਕਰਨਾ ਹੈ।
     ਉਨਾਂ ਕਿਹਾ ਕਿ ਇਸ ਮੁੱਦੇ ਤੇ ਰਾਜ ਸਰਕਾਰ ਦੀ ਗੰਭੀਰਤਾ ਨੂੰ ਇਹ ਤੱਥ ਦਰਸਾਉਂਦਾ ਹੈ ਕਿ ਸਰਕਾਰ ਨੇ ਇਸ ਮੁੱਦੇ ਨੂੰ ਪੂਰੀ ਤਰਾਂ ਨਾਲ ਹੱਲ ਕਰਨ ਲਈ ਬਹੁ ਪੱਧਰੀ ਨਿਗਰਾਨੀ ਅਤੇ ਕਾਰਜ-ਪ੍ਰਣਾਲੀ ਤਿਆਰ ਕੀਤੀ ਹੈ। ਸਰਕਾਰ ਨੇ ਇਸ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੈਟੀ, ਮੁੱਖ ਸਕੱਤਰ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ) ਦੇ ਅਧੀਨ ਇੱਕ ਵਿਸ਼ੇਸ ਟੀਮ ਦਾ ਗਠਨ ਕੀਤਾ ਗਿਆ ਹੈ।ਇਸ ਰਣਨੀਤੀ ਨੂੰ ਲਾਗੂ ਕਰਨ ਲਈ, ਸਾਰੇ ਪੱਧਰਾਂ ’ਤੇ ਇੱਕ ਵਿਆਪਕ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ।ਜਿਸ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰ, ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜਿਲਾ ਮਿਸ਼ਨ ਟੀਮਾਂ ਜਿੰਨਾਂ ਵਿੱਚ ਡੀ.ਸੀ, ਐਸ.ਐਸ.ਪੀ, ਸਿਵਲ ਸਰਜਨ, ਜਿਲ੍ਹਾ ਸਿੱਖਿਆ ਅਫਸਰ, ਜਿਲ੍ਹਾ ਖੇਡ ਅਫਸਰ, ਜਿਲ੍ਹਾ ਸਮਾਜ ਭਲਾਈ ਅਫਸਰ ਅਤੇ ਹੋਰ ਸਾਰੇ ਵਿਭਾਗਾਂ ਦੇ ਜਿਲ੍ਹਾ ਮੁੱਖੀ ਸ਼ਾਮਲ ਹਨ।ਇਸੇ ਤਰਾਂ ਸਬ-ਡਿਵੀਜ਼ਨ ਮਿਸ਼ਨ ਟੀਮਾਂ ਜੋ ਐਸ.ਡੀ.ਐਮ ਦੀ ਅਗਵਾਈ ਵਿੱਚ ਹਨ, ਜਿੰਨ੍ਹਾਂ ਵਿੱਚ ਸਬ-ਡਿਵੀਜ਼ਨ ਪੱਧਰ ਤੇ ਇਹਨਾਂ ਵਿਭਾਗਾ ਦੇ ਸਬੰਧਤ ਅਫਸਰ ਸ਼ਾਮਲ ਹਨ।ਉਨਾਂ ਦੱਸਿਆ ਕਿ ਐਸ.ਟੀ.ਐਫ ਨੂੰ ਉਕਤ ਸਾਰੀਆਂ ਧਿਰਾਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਆਸ ਕੀਤੀ ਜਾ ਸਕਦੀ ਹੈ ਕਿ ਪੰਜਾਬ ਛੇਤੀ ਹੀ ਨਸ਼ੇ ਦੀ ਦਲਦਲ ਵਿਚੋਂ ਨਿਕਲ ਜਾਵੇਗਾ।
 

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply