Saturday, June 27, 2026

ਭਲਾਈ ਕੇਂਦਰ ਬਣਾਏਗਾ 200 ਕਮਰਿਆਂ ਦੀ ਸਰਾਂ – ਨੀਂਹ ਪੱਥਰ ਰੱਖਿਆ

ਸਰਾਂ ਜਲਦ ਤਿਆਰ ਕਰਕੇ ਸੰਗਤਾਂ ਨੂੰ ਕੀਤੀ ਜਾਵੇਗੀ ਸਮਰਪਿਤ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ PUNJ0202201906ਦਰਸ਼ਨਾਂ ਲਈ ਬਾਹਰੋਂ ਆਉਣ ਵਾਲੀਆਂ ਸੰਗਤਾਂ ਲਈ ਨਵੀਂ ਏ.ਸੀ ਸਰਾਂ ਬਣਾਈ ਜਾਵੇਗੀ।ਬਾਬਾ ਕੁੰਦਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ 200 ਏ.ਸੀ ਕਮਰਿਆਂ ਦੀ ਨਵੀਂ ਸਰਾਂ ਦਾ ਨੀਂਹ ਪੱਥਰ ਅੱਜ ਸਿੰਘ ਸਾਹਿਬ ਅਤੇ ਸੰਤ ਮਹਾਂਪੁਰਸ਼ਾਂ ਵੱਲੋਂ ਰੱਖਿਆ ਗਿਆ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ 1700 ਵਰਗ ਗਜ਼ ਵਿੱਚ 200 ਏ.ਸੀ ਕਮਰਿਆਂ ਤੋਂ ਇਲਾਵਾ ਸੰਗਤਾਂ ਦੇ ਜਪ-ਤਪ ਲਈ ਵਿਸ਼ੇਸ਼ ਕਮਰੇ ਵੀ ਤਿਆਰ ਕੀਤੇ ਜਾਣਗੇ।ਇਥੇ ਗੱਡੀਆਂ ਲਈ ਪਾਰਕਿੰਗ ਵੀ ਹੋਵੇਗੀ।ਇਸ ਸਰਾਂ ਦੀ ਦੇਖ-ਰੇਖ ਭਾਈ ਅਮਰਜੀਤ ਸਿੰਘ ਸਿਲਕੀ ਅਤੇ ਉਹਨਾਂ ਦੇ ਸਹਿਯੋਗੀਆਂ ਨੂੰ ਸੌਂਪੀ ਗਈ ਹੈ।ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਲਈ ਆਈਆਂ ਸੰਗਤਾਂ ਦੀ ਸੇਵਾ ਕਰਨ ਵਾਲੇ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਬੇਅੰਤ ਬਖਸ਼ਿਸ਼ਾਂ ਮਿਲਦੀਆਂ ਹਨ ਭਾਈ ਸਾਹਿਬ ਗੁਰੂ ਰਾਮਦਾਸ ਜੀ ਦੀਆਂ ਖੁਸ਼ੀਆਂ ਦੇ ਪਾਤਰ ਹਨ। ਇਸ ਮੌਕੇ ਆਯੋਜਿਤ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਬੀਬੀ ਪਰਮਜੀਤ ਕੌਰ ਪੰਮਾਂ ਭੈਣ ਜੀ, ਭਾਈ ਤੇਜਪਾਲ ਸਿੰਘ, ਭਾਈ ਅੰਤਰਪ੍ਰੀਤ ਸਿੰਘ ਸਾਜਨ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਹਾਜਰੀ ਭਰੀ।              

                  ਇਸ ਮੌਕੇ ਤਖਤ ਸਚਖੰਡ ਸ੍ਰੀ ਹਜੂਰ ਸਾਹਿਬ ਦ ੇਜਥੇਦਾਰ ਭਾਈ ਜਤਿੰਦਰ ਸਿੰਘ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਰਵਿੰਦਰ ਸਿੰਘ ਸ਼ੈਲਰ ਵਾਲੇ, ਗੋਲਡੀ ਵੀਰ, ਹਰਪ੍ਰੀਤ ਸਿੰਘ ਕਾਲੀ, ਅਰਵਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਟਹਿਲਇੰਦਰ ਸਿੰਘ, ਭਾਈ ਹਰਮਿੰਦਰ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਸੇਵਾਂਵਾਂ ਦੀਆਂ ਹਾਜਰੀਆਂ ਭਰੀਆਂ। ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply