ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਭਾਰਤ ਚੋਣ ਕਮਿਸ਼ਨ
ਦੀਆਂ ਹਦਾਇਤਾਂ ਅਨੂਸਾਰ 9ਵਾਂ ਰਾਸ਼ਟਰੀ ਵੋਟਰ ਦਿਵਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ‘ਚ ਵੋਟਰ ਜਾਗਰੂਕਤਾ ਲਿਆਉਣਾ ਸੀ।ਇਸ ਸਾਲ ਰਾਸ਼ਟਰੀ ਵੋਟਰ ਦਿਵਸ `ਨੋ ਵੋਟਰ ਟੂ ਬੀ ਲੈਫਟ ਬੀਹਾਈਂਡ` ਵਜੋਂ ਮਨਾਇਆ ਗਿਆ। ਮੁੱਖ ਮਹਿਮਾਨ ਰਵਿੰਦਰ ਸਿੰਘ ਏ.ਡੀ.ਸੀ ਨੇ ਇਸ ਹਫਤੇ ਦੀ ਸ਼ੁਰੂਆਤ ਸਹੰੁ ਚੁੱਕ ਸਮਾਗਮ ਨਾਲ ਕੀਤੀ, ਜਿਸ ਵਿਚ ਵਿਦਿਆਰਥੀਆਂ ਦੀ ਸਮਾਜ ਸਿਰਜਣਾ ਪ੍ਰਤੀ ਜਿੱਮੇਵਾਰੀ ਅਤੇ ਵਚਨਬੱਧਤਾ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ, ਸਲੋਗਨ ਮੁਕਾਬਲੇ ਅਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਨੂੰ ਸਕੂਲ ਦੇ ਕਾਨੂਨੀ ਸਾਖਰਤਾ ਕਲੱਬ ਦੀ ਇੰਚਾਰਜ ਮੈਡਮ ਕੁਲਬੀਰ ਕੌਰ ਅਤੇ ਗੁਲਸ਼ਨ ਕੌਰ ਨੇ ਸੁਚੱਜੇ ਢੰਗ ਨਾਲ ਕਰਵਾ ਕੇ ਵਿਦਿਆਰਥੀਆਂ ਨੂੰ ਇਕ ਚੰਗੇ ਨਾਗਰਿਕ ਬਣਨ ਲਈ ਸਿਖਿਅਤ ਅਤੇ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਰਾਹੀਂ ਸੰਦੇਸ਼ ਦਿੱਤਾ ਕਿ ਸੋਚ ਸਮਝ ਕੇ ਵੋਟ ਪਾਉਣ ਨਾਲ ਹੀ ਅਸੀਂ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾ ਸਕਦੇ ਹਾਂ।ਐਨ.ਐਸ.ਐਸ ਵਿਭਾਗ ਦੇ ਸ੍ਰੀਮਤੀ ਸਾਰਿਕਾ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਬਿਮਲਾ, ਮੈਡਮ ਆਦਰਸ਼ ਅਤੇ ਮੈਡਮ ਰੁਪਿੰਦਰ ਕੌਰ ਨੇ ਇਨ੍ਹਾਂ ਮੁਕਾਬਲਿਆਂ ਵਿਚ ਆਪਣਾ ਯੋਗਦਾਨ ਪਾਇਆ।
ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਅੋਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਕਾਨੂੰਨੀ ਹੱਕਾਂ ਅਤੇ ਫਰਜਾਂ ਤੋਂ ਜਰੂਰ ਜਾਣੂ ਹੋਣਾ ਚਾਹੀਦਾ ਹੈ ਅਤੇ ਰਾਸ਼ਟਰ ਪ੍ਰਤੀ ਆਪਣੇ ਫ਼ਰਜਾਂ ਨੂੰ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਪ੍ਰਤੀ ਜਾਗਰੂਕ ਕਰਵਾਇਆ ਅਤੇ ਆਪਣੀ ਵੋਟ ਪਾਉਣ ਦੇ ਹੱਕ ਨੂੰ ਇਸਤਮਾਲ ਕਰਕੇ ਚੰਗੇ ਸ਼ਹਿਰੀ ਬਣਨ ਦੀ ਪ੍ਰੇਰਨਾ ਦਿੱਤੀ ਅਤੇ ਮਹਿਮਾਨਾ ਦਾ ਧੰਨਵਾਦ ਕੀਤਾ। ਮੰਚ ਸੰਚਾਲਣ ਸ੍ਰੀਮਤੀ ਕੁਲਬੀਰ ਕੌਰ ਨੇ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਇਸ ਮੌਕੇ ਸਮੂਹ ਸਕੂਲ ਸਟਾਫ ਹਾਜਰ ਸੀ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media