ਐਲ.ਕੇ.ਸੀ, ਹਿੰਦੂ ਕਾਲਜ ਤੇ ਖਾਲਸਾ ਕਾਲਜ ਕਰਮਵਾਰ ਰਹੇ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪੰਨ ਹੋਈ ਪੁਰਸ਼ ਵਰਗ ਦੀ 2 ਦਿਨਾਂ ਇੰਟਰ ਕਾਲਜ ਕਰਾਟੇ
ਚੈਂਪੀਅਨਸ਼ਿਪ ਦਾ ਚੈਂਪੀਅਨ ਤਾਜ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਸਿਰ ਸੱਜਿਆ। ਜਦੋਂ ਕਿ ਹਿੰਦੂ ਕਾਲਜ ਅੰਮ੍ਰਿਤਸਰ ਦੀ ਟੀਮ ਫਰਸਟ ਰਨਰਜ਼ਅੱਪ ਅਤੇ ਖਾਲਸਾ ਕਾਲਜ ਮੇਨ ਅੰਮ੍ਰਿਤਸਰ ਦੀ ਟੀਮ ਸੈਕੰਡ ਰਨਰਜ਼ਅੱਪ ਰਹੀ।
ਦੱਸਣਯੋਗ ਹੈ ਕਿ 2 ਦਿਨਾਂ ਇੰਨ੍ਹਾਂ ਖੇਡ ਮੁਕਾਬਲਿਆਂ ਦੇ ਦੌਰਾਨ ਯੂਨੀਵਰਸਿਟੀ ਦੇ ਅਧਿਕਾਰਤ ਖੇਤਰ ਵਿੱਚ ਆਉਂਦੇ ਕਾਲਜਾਂ ਦੇ ਚੋਟੀ ਦੇ ਕਰਾਟੇ ਖਿਡਾਰੀਆਂ ਨੇ ਹਿੱਸਾ ਲੈ ਕੇ ਆਪਣੀ ਬੇਮਿਸਾਲ ਖੇਡ ਸ਼ੈਲੀ ਦਾ ਪ੍ਰਦਰਸ਼ਨ ਕੀਤਾ। ਜੇਤੂਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਜੀ.ਐਨ.ਡੀ.ਯੂ ਖੇਡ ਪ੍ਰਬੰਧਕਾਂ ਵੱਲੋਂ ਅਦਾ ਕੀਤੀ ਗਈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਹਿੰਦੂ ਕਾਲਜ ਦੇ ਪ੍ਰਿੰਸੀਪਲ ਪੀ.ਕੇ ਸ਼ਰਮਾ ਨੇ ਦੱਸਿਆ ਕਿ ਇਸ ਖੇਡ ਪ੍ਰਤੀਯੋਗਤਾ ਵਿੱਚ ਉਨ੍ਹਾਂ ਦੇ ਕਾਲਜ ਦੇ ਖਿਡਾਰੀਆਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ ਜੋ ਕਿ ਹੁਣ ਆਲ ਇੰਡੀਆ ਇੰਟਰਵਰਸਿਟੀ ਪ੍ਰਤੀਯੋਗਤਾ ਵਿੱਚ ਹਿੱਸਾ ਲੈਣਗੇ।ਜਦੋਂ ਕਿ ਜੀ.ਐਨ.ਡੀ.ਯੂ ਵੱਲੋਂ ਵਿਸ਼ੇਸ਼ ਕੈਂਪ ਵਿੱਚ ਵੀ ਖਿਡਾਰੀਆਂ ਦੀ ਸ਼ਮੂਲੀਅਤ ਕਰਵਾ ਕੇ ਜਿੱਤ ਨੂੰ ਯਕੀਨੀ ਬਣਾਇਆ ਜਾਏਗਾ।ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸ਼ਰੀਰਿਕ ਸਿੱਖਿਆ ਵਿਭਾਗ ਮੁੱਖੀ ਰਣਜੀਤ ਸਿੰਘ ਤੇ ਮਿਹਨਤੀ ਕੋਚਾਂ ਨੂੰ ਜਾਂਦਾ ਹੈ।ਉਨ੍ਹਾਂ ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈ. (ਡਾ.) ਜਸਪਾਲ ਸਿੰਘ ਸੰਧੂ, ਡਾਇਰੈਕਟਰ ਸਪੋਰਟਸ ਪ੍ਰੋਫੈ. (ਡਾ.) ਸੁਖਦੇਵ ਸਿੰਘ, ਸਹਾਇਕ ਡਿਪਟੀ ਡਾਇਰੈਕਟਰ ਕੰਵਰ ਮਨਦੀਪ ਸਿੰਘ ਢਿੱਲੋਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਖਾਲਸਾ ਕਾਲਜ ਦੇ ਡਾਇਰੈਕਟਰ ਸਪੋਰਟਸ ਦਲਜੀਤ ਸਿੰਘ, ਕੋਚ ਹਰਮੀਤ ਸਿੰਘ, ਕੋਚ ਬਚਨਪਾਲ ਸਿੰਘ, ਕੋਚ ਜਗਦੀਪ ਸਿੰਘ, ਕੋਚ ਰਣਜੀਤ ਸਿੰਘ, ਕੋਚ ਮਨਦੀਪ ਸਿੰਘ ਆਦਿ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media