ਜੰਡਿਆਲਾ ਗੁਰੂ, 3 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਪਰਿੰਗ ਡੇਲ ਸੀ.ਸੈ. ਸਕੂਲ ਅੰਮ੍ਰਿਤਸਰ ਵਿਖੇ ਸਹੋਦਿਆ ਵੱਲੋ “ਪੁਨਰਜੋਤ” ਪੰਜਾਬੀ ਮਾਂ
ਬੋਲੀ ਮੇਲਾ ਕਰਵਾਇਆ ਗਿਆ।ਜਿਸ ਵਿੱਚ ਸੀ.ਬੀ.ਐਸ.ਸੀ ਦੇ ਲਗਭਗ 28 ਸਕੂਲਾਂ ਨੇ ਭਾਗ ਲਿਆ।ਇਸ ਸਮੇਂ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੁੜਨ ਦੀ ਪ੍ਰੇਰਨਾ ਦੇਣ ਵਾਸਤੇ ਅਤੇ ਆਪਣੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਵਾਸਤੇ ਪੰਜਾਬ ਦੇ ਲੋਕ ਗੀਤਾਂ ਅਤੇ ਸੂਫੀ ਗੀਤਾਂ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਸੇਂਟ ਸੋਲਜਰ ਇਲੀਟ ਕਾਂਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਬਹੁਤ ਵਧੀਆ ਪੇਸ਼ਕਾਰੀ ਦਿੱਤੀ। ਸਭ ਤੋ ਪਹਿਲਾ ਸੂਫੀ ਗੀਤਾਂ ਦੇ ਮੁਕਾਬਲਿਆਂ ਵਿੱਚ ਅਕੁੰਸ਼ਦੀਪ ਸਿੰਘ ਨੇ ਬੁਲੇ ਸ਼ਾਹ ਦਾ ਸੂਫੀ ਗੀਤ ਗਾਇਆ ਅਤੇ 28 ਸਕੂਲਾਂ ਵਿਚੋ ਦੂਸਰੀ ਪੁਜੀਸ਼ਨ ਹਾਸਿਲ ਕੀਤੀ।ਇਸੇ ਤਰ੍ਹਾਂ ਲੋਕਗੀਤ ਮੁਕਾਬਲਿਆਂ ਵਿੱਚ ਸਕੂਲ ਦੀ ਹੋਣਹਾਰ ਬੇਟੀ ਨਵਨੀਤ ਕੌਰ ਨੇ ਲੋਕਗੀਤ “ਘੋੜੀ” ਗਾ ਕੇ ਦੂਸਰੀ ਪੁਜੀਸ਼ਨ ਲੈ ਕੇ ਸਕੂਲ ਦਾ ਮਾਣ ਵਧਾਇਆ।ਸਕੂਲ ਪਹੁੰਚਣ ਤੇ ਸਕੂਲ ਦੇ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਦੋਨੋ ਬੱਚਿਆਂ ਅਕੁੰਸ਼ਦੀਪ ਸਿੰਘ ਤੇ ਨਵਨੀਤ ਕੌਰ ਅਤੇ ਅਧਿਆਪਕਾਂ ਜਸਬੀਰ ਸਿੰਘ, ਹਰਭਿੰਦਰ ਕੌਰ ਤੇ ਅਜੇ ਕੁਮਾਰ ਨੂੰ ਸ਼ਾਬਾਸ਼ੀ ਦਿੱਤੀ ਅਤੇ ਉਹਨਾਂ ਦੀ ਮਿਹਨਤ ਨੂੰ ਖੂਬ ।ਇਸ ਮੌਕੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਨਰਿੰਦਰਪਾਲ ਕੌਰ, ਸੁਖਚੈਨ ਸਿੰਘ, ਪਰਵੀਨ ਨੰਦਾ ਆਦਿ ਹਾਜ਼ਿਰ ਸਨ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media