ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਏ
ਜਾ ਰਹੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਓੂਰੋ ਵਿਖੇ ਰਾਮਵੀਰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਤਾਰਾਗੜ੍ਹ (ਲੜਕਿਆਂ) ਲਈ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਅਫਸ਼ਰ ਆਰ.ਸੀ ਖੁਲਰ ਦੀ ਪ੍ਰਧਾਨਗੀ `ਚ ਵਿਸ਼ੇਸ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੋਰਾਨ ਵਿਦਿਆਰਥੀਆਂ ਨੂੰ ਰੋਜਗਾਰ ਬਿਊਰੋ ਦਫਤਰ ਦੀ ਮਹੱਤਤਾ ਅਤੇ ਬਿਊਰੋ ਦਫਤਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੁਕ ਕੀਤਾ ਗਿਆ। ਸੈਮੀਨਾਰ ਦੋਰਾਨ ਵ ਮੱਛੀ ਪਾਲਣ, ਲੈਬਰ ਵਿਭਾਗ, ਖੇਤੀ ਬਾੜੀ ਵਿਭਾਗ, ਡੇਅਰੀ ਵਿਭਾਗ, ਜਿਲ੍ਹਾ ਸੈਨਿਕ ਵਿਭਾਗ, ਬਾਗਬਾਨੀ, ਜਿਲ੍ਹਾ ਸਿੱਖਿਆ ਦਫਤਰ (ਸੀਨੀਅਰ ਸੈਕੰਡਰੀ) ਆਦਿ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸਮਾਜ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੋਕੇ ਤੇ ਬੱਚਿਆਂ ਨੂੰ ਨਸ਼ੇ ਤੋ ਦੂਰ ਰਹਿਣ ਲਈ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਨਸ਼ਾ ਕਿਸ ਤਰ੍ਹਾਂ ਨਾਲ ਵਿਅਕਤੀ ਦਾ ਜੀਵਨ ਬਰਬਾਦ ਕਰ ਦਿੰਦਾ ਹੈ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਇੰਚਾਰਜ ਸੱਤਿਆ, ਸੀਮਾ, ਮੀਨਾ ਕਰਨ ਗੋਤਮ, ਰਾਣੋ, ਅਸ਼ਵਨੀ ਕੁਮਾਰ, ਪ੍ਰਿਯੰਕਾ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media