ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੇ ਸੋਹਣੇ ਸਕੂਲਾਂ ਅਤੇ ਵਧੀਆ ਨਤੀਜਿਆਂ ਵਾਲੇ ਅਧਿਆਪਕਾਂ ਦਾ ਵਿਭਾਗ ਵਲੋਂ
ਸਨਮਾਨ ਕੀਤਾ ਗਿਆ। ਸਨਮਾਨਿਤ ਅਧਿਆਪਕਾਂ ਵਿਚ ਅਸ਼ੋਕ ਕੁਮਾਰ ਕੋਟੜਾ, ਸ੍ਰੀਮਤੀ ਜਸਵਿੰਦਰ ਕੌਰ ਕਰੰਡੀ, ਨਿਰਮਲ ਸਿੰਘ ਰਾਮਗੜ੍ਹ ਸ਼ਾਹਪੁਰੀਆਂ, ਗਿਆਨਦੀਪ ਸਿੰਘ ਗੰਢੂ ਕਲਾਂ, ਤਜਿੰਦਰ ਕੁਮਾਰ ਰੱਲੀ ਅਤੇ ਚਰਨਜੀਤ ਸਿੰਘ ਮੂਸਾ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਹਨਾਂ ਅਧਿਆਪਕਾਂ ਦੀ ਮਿਹਨਤ ਅਤੇ ਸਿਰੜ ਦੀ ਪ੍ਰਸ਼ੰਸਾ ਕਰਦਿਆਂ ਹੋਰ ਅਧਿਆਪਕਾਂ ਨੂੰ ਵੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media