ਜੰਡਿਆਲਾ ਗੁਰੂ, 4 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਪੈਂਦੇ ਜੰਡਿਆਲਾ ਗੁਰੂ ਥਾਣੇ ਵਿੱਚ ਨਵੇਂ ਥਾਣਾ
ਮੁੱਖੀ ਕਪਿਲ ਸ਼ਰਮਾ ਨੇ ਚਾਰਜ ਸੰਭਾਲ ਲਿਆ ਹੈ।ਉਹ ਲੋਪੋਕੇ ਥਾਣੇ ਤੋਂ ਬਦਲ ਕੇ ਆਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੁਲਟ ਦੇ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਨੌਜਵਾਨਾਂ ਨੂੰ ਤਾੜਨਾ ਦਿੰਦਿਆ ਕਿਹਾ ਕਿ ਉਹ ਆਪਣੀਆ ਹਰਕਤਾਂ ਤੋ ਬਾਜ ਆਉਣ ਨਹੀਂ ਤਾ ਉਨਾਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਸਕੂਲਾਂ, ਕਾਲਜਾਂ ਦੇ ਬਾਹਰ ਵਿਦਿਆਰਥਣਾਂ ਨੂੰ ਤੰਗ ਪੇ੍ਸ਼ਾਨ ਕਰਨ ਵਾਲੇ ਭੂੰਡ ਆਸ਼ਕਾਂ ਨੂੰ ਵੀ ਜਲਦੀ ਨੱਥ ਪਾਈ ਜਾਵੇਗੀ।
ਕਪਿਲ ਸ਼ਰਮਾ ਨੇ ਸ਼ਹਿਰ ਦੀ ਟ੍ਰੈਫਿਕ ਦੀ ਸਮੱਸਿਆ ਬਾਰੇ ਕਿਹਾ ਕਿ ਇਕ ਵਿਸ਼ੇਸ਼ ਮੁਹਿੰਮ ਦੇ ਤਹਿਤ ਟ੍ਰਿਪਲ ਸਵਾਰੀ ਅਤੇ ਬਗੈਰ ਕਾਗਜ਼ਾਂ ਤੋਂ ਚੱਲਣ ਵਾਲੇ ਵਾਹਨਾਂ ਦੇ ਚਲਾਣ ਕੱਟੇ ਜਾਣਗੇ ਅਤੇ ਪੁਲਿਸ ਥਾਣੇ ਆਉਣ ਵਾਲੇ ਹਰ ਵਰਗ ਦੇ ਲੋਕਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤੇ ਨਸ਼ਾਂ ਵੇਚਣ ਵਾਲੇ ਅਨਸਰਾਂ ਦੀ ਸੂਚਨਾ ਪੁਲਿਸ ਨੂੰ ਦੇਣ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media