ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਜਿਲਾ ਬਠਿੰਡਾ ਵਲੋਂ ਯੂਥ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ।ਯੂਥ ਵਿੰਗ ਦੇ
ਜਿਲਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਭੁੱਚੋ ਮੰਡੀ ਤੋਂ ਗੁਰਦਿੱਤ ਸਿੰਘ ਮਾਹਲ, ਬਠਿੰਡਾ ਸ਼ਹਿਰੀ ਤੋਂ ਗਗਨ ਗਲੋਹਤਰਾ ਮੋੜ ਤੋਂ ਨਾਮਤੇਜ ਸਿੰਘ ਤੇਜੀ ਤੇ ਤਲਵੰਡੀ ਸਾਬੋ ਤੋਂ ਪ੍ਰਗਟ ਸਿੰਘ ਉਪ ਪ੍ਰਧਾਨ ਨਿਯੁੱਕਤ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਇਹ ਨੋਜਵਾਨ ਲਗਾਤਾਰ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ।ਮੈਂ ਉਮੀਦ ਕਰਦਾ ਹਾਂ ਕਿ ਇਹ ਨਵ-ਨਿਯੁੱਕਤ ਅਹੁੱਦੇਦਾਰ ਪੂਰੀ ਦ੍ਰਿੜਤਾ ਅਤੇ ਇਕਜੁੱਟਤਾ ਨਾਲ ਪਾਰਟੀ ਲਈ ਕੰਮ ਕਰਨਗੇ।
ਇਸ ਮੌਕੇ ਨਵਨਿਯੁੱਕਤ ਅਹੁੱਦੇਦਾਰਾਂ ਵਲੋਂ ਪਾਰਟੀ ਹਾਈਕਮਾਨ ਮਨਜਿੰਦਰ ਸਿੰਘ ਸਿੱਧੂ ਪ੍ਰਧਾਨ ਪੰਜਾਬ ਯੂਥ ਵਿੰਗ ਸੁਖਰਾਜ ਸਿੰਘ ਗੋਰਾ ਪ੍ਰਧਾਨ ਮਾਲਵਾ ਜ਼ੋਨ 1 ਅਮਰਦੀਪ ਸਿੰਘ ਰਾਜਨ ਜਿਲਾ ਪ੍ਰਧਾਨ ਯੂਥ ਵਿੰਗ ਨਵਦੀਪ ਸਿੰਘ ਜੀਦਾ ਜਿਲਾ ਪ੍ਰਧਾਨ ਬਠਿੰਡਾ ਤੇ ਸਾਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਇਸ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਵਾਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media