ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਵੇਂ ਪਾਤਿਸਾਹੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੁਰਦੁਆਰਾ ਸਿੰਘ ਸਭਾ ਕ੍ਰਿਸ਼ਨਾ ਪਾਰਕ ਵੱਲੋਂ ਬੱਚਿਆਂ ਲਈ ਇੱਕ ਕਵੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 5 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਨੇ ਭਾਗ ਲਿਆ ਅਤੇ ਆਪਣੇ ਰਚਨਾਵਾਂ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਕਵਿਤਾਵਾਂ ਪੜਨ ਤੇ ਰਚਨ ਦੀ ਰੁਚੀ ਦੀ ਹੌਸਲਾ ਅਫ਼ਜਾਈ ਲਈ ਇਨਾਮ ਵੀ ਵੰਡੇ ਗਏ।ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਤੇ ਸ਼ਲਾਘਾ ਕਰਦੇ ਹੋਏ ਜਗਦੀਪ ਸਿੰਘ ਕਾਹਲੋ ਨੇ ਦੱਸਿਆ ਕਿ ਬੇਸ਼ੱਕ ਅਸੀਂ ਕਵੀ ਸੰਮੇਲਨ ’ਚ ਨਾਮੀ ਗਰਾਮੀ ਕਵੀ ਸੱਦਦੇ ਹਾਂ, ਪਰ ਸਾਡਾ ਮਕਸਦ ਆਪਣੇ ਵਿਰਸੇ ਦੀ ਸੰਭਾਲ ਸੇਵਾ ਸੀ। ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਕੇ ਆਪਣੇ ਬੱਚਿਆਂ ਨੂੰ ਇਸ ਨਾਲ ਜੋੜਨਾ ਸੀ। ਇਸ ਮੌਕੇ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਖਤ ਸਿੰਘ, ਪ੍ਰ੍ਰੀਤਮ ਸਿੰਘ, ਰਜਿੰਦਰ ਸਿੰਘ, ਬਲਵੰਤ ਸਿੰਘ, ਬਲਬੀਰ ਸਿੰਘ ਬਿੱਟੂ ਅਤੇ ਹੋਰ ਕਈ ਸੱਜਣ ਮੌਜੂਦ ਸਨ।ਪੰਜਾਬੀ ਦੇ ਜਾਣੇ-ਪਛਾਣੇ ਪ੍ਰਸਿੱਧ ਕਵੀ ਗੁਰਮੇਲ ਸਿੰਘ ਕੋਮਲ ਨੇ ਵੀ ਆਪਣੀ ਕਵਿਤਾਵਾਂ ਪੜੀਆਂ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media