Saturday, May 18, 2024

ਕ੍ਰਿਕਟਰ ਹਰਭਜਨ ਸਿੰਘ ਨੇ ਕੀਤੀ ਰਾਣਾ ਸੋਢੀ ਨਾਲ ਮੁਲਾਕਾਤ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹੋਣ ਵਾਲੀ ਮੈਰਾਥਨ `ਚ ਹਿੱਸਾ ਲੈਣ ਦੀ ਪ੍ਰਗਟਾਈ ਇੱਛਾ
ਚੰਡੀਗੜ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਪ੍ਰਸਿੱਧੀ ਹਾਸਲ ਕ੍ਰਿਕਟਰ ਹਰਭਜਨ ਸਿੰਘ ਵਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਖੇਡ PUNJ0502201918ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ।ਹਰਭਜਨ ਸਿੰਘ ਨੇ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ `ਤੰਦਰੁਸਤ ਪੰਜਾਬ ਮਿਸ਼ਨ` ਤਹਿਤ ਖੇਡ ਵਿਭਾਗ ਵਲੋਂ 31 ਮਾਰਚ ਨੂੰ ਕਰਵਾਈ ਜਾਣ ਵਾਲੀ ਮੈਰਾਥਨ ਵਿੱਚ ਸਵੈ ਇੱਛਾ ਨਾਲ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ ਹੈ।
ਖੇਡ ਮੰਤਰੀ ਦੇ ਦਫਤਰ ਵਿਖੇ ਕੀਤੀ ਗੈਰ ਰਸਮੀ ਮੁਲਾਕਾਤ ਵਿਚ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਪੱਖੀ ਖੇਡ ਨੀਤੀ ਦੀ ਸਲਾਘਾ ਕੀਤੀ ਜਿਸ ਨਾਲ ਸੂਬੇ ਵਿੱਚ ਖੇਡਾਂ ਲਈ ਉਸਾਰੂ ਮਾਹੌਲ ਸਿਰਜਿਆ ਜਾਵੇਗਾ। ਉਨਾਂ ਰਾਣਾ ਸੋਢੀ ਨੂੰ ਵੀ ਬਤੌਰ ਖੇਡ ਵਿਭਾਗ ਦੀ ਜੁੰਮੇਵਾਰੀ ਸਾਂਭਣ ਉਤੇ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੇ ਖੇਡ ਜਗਤ ਤੇ ਖਿਡਾਰੀਆਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਕਿ ਕੌਮਾਂਤਰੀ ਪੱਧਰ ਦੇ ਖਿਡਾਰੀ ਨੂੰ ਪੰਜਾਬ ਦਾ ਖੇਡ ਮੰਤਰੀ ਬਣਾਇਆ ਗਿਆ ਹੈ।
ਹਰਭਜਨ ਸਿੰਘ ਨੇ ਰਾਣਾ ਸੋਢੀ ਨੂੰ ਯਕੀਨ ਦਿਵਾਇਆ ਕਿ ਉਨਾਂ ਵੱਲੋਂ ਪੰਜਾਬ ਵਿੱਚ ਖੇਡਾਂ ਦੀ ਬਿਹਤਰੀ ਲਈ ਜੋ ਵੀ ਕੰੰਮ ਕੀਤਾ ਜਾਵੇਗਾ ਉਹ ਬਤੌਰ ਖਿਡਾਰੀ ਪੂਰਾ ਸਾਥ ਦੇਣਗੇ।ਉਨਾਂ ਇਸ ਮੌਕੇ ਖੇਡ ਮੰਤਰੀ ਦੇ ਸਰਕਾਰੀ ਦਫਤਰ ਵਿੱਚ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਦੀਆਂ ਤਸਵੀਰਾਂ ਵੀ ਵੇਖੀਆਂ ਅਤੇ ਇਸ ਉਪਰਾਲੇ ਦੀ ਪ੍ਰਸੰਸਾ ਵੀ ਕੀਤੀ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply