ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ
ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਪਿਛਲੇ ਦਿਨੀਂ ਵਾਹਿਗੁਰੂ ਦੇ ਭਾਣੇ ਅੰਦਰ ਅਕਾਲ ਪੁਰਖ ਵੱਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਖਰਚ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਹਨ, ਜੋ ਬਹੁਤ ਹੀ ਨਾਮ-ਬਾਣੀ ਦੇ ਰਸੀਏ ਅਤੇ ਉਚੇ-ਸੁੱਚੇ ਜੀਵਨ ਦੇ ਧਾਰਨੀ ਵੀ ਸਨ।ਮਾਤਾ ਜੀ ਦੇ ਨਮਿਤ ਅੰਤਿਮ ਅਰਦਾਸ ਸਮਾਗਮ 12-02-2019 ਨੂੰ ਦੁਪਹਿਰ 12.00 ਵਜੇ ਤੋਂ 2.00 ਵਜੇ ਤੀਕ ਡੇਰਾ ਤਪੋਬਨ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਹੋਵੇਗੀ।
ਉਨਾਂ ਨੇ ਪ੍ਰੀਵਾਰ ਨਾਲ ਦਿਲੀ ਹਮਦਰਦੀ ਜਤਾਉਂਦਿਆਂ ਕਿਹਾ ਕਿ ਅਕਾਲ ਪੁਰਖ ਸੱਚੇ ਪਾਤਸ਼ਾਹ ਜੀ ਮੇਹਰ ਕਰਨ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media