ਖੁਸ਼ਹਾਲੀ ਦੇ ਰਾਖਿਆਂ ਨੇ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਖੁਸਹਾਲੀ ਦੇ ਰਾਖਿਆਂ ਵੱਲੋਂ ਬਹੁਤ ਹੀ ਵਧੀਆ ਕੰਮ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ
ਇਸ ਗੱਲ ਦਾ ਮਾਨ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਜੀ.ਓ.ਜੀ ਵਲੋਂ ਜੋ ਰਿਪੋਰਟ ਦਿੱਤੀ ਗਈ ਉਹ ਪੂਰੀ ਤਰ੍ਹਾਂ ਨਾਲ ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਰਿਪੋਰਟਾਂ ਦੇ ਆਧਾਰ ਤੇ ਹੀ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੇ ਲਈ ਰਾਸ਼ੀ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਸੀਨੀਅਰ ਐਡਵਾਈਜ਼ਰ ਟੂ ਮੁੱਖ ਮੰਤਰੀ ਪੰਜਾਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੋਰਾਨ ਕੀਤਾ।ਇਸ ਡਿਪਟੀ ਕਮਿਸ਼ਨਰ ਰਾਮਵੀਰ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਬ੍ਰਿਗੇਡੀਅਰ ਪਰਲਾਦ ਸਿੰਘ ਜ਼ਿਲ੍ਹਾ ਪਠਾਨਕੋਟ ਇੰਚਾਰਜ, ਹਰਿੰਦਰ ਸਿੰਘ ਬੈਂਸ ਖੇਤੀ ਬਾੜੀ ਅਫਸ਼ਰ, ਪਰਮਪਾਲ ਸਿੰਘ ਡੀ.ਡੀ.ਪੀ.ਓ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਸੀਨੀਅਰ ਐਡਵਾਈਜ਼ਰ ਟੂ ਮੁੱਖ ਮੰਤਰੀ ਪੰਜਾਬ ਜਿਲ੍ਹਾ ਪਠਾਨਕੋਟ ਵਿੱਚ ਖੁਸਹਾਲੀ ਦੇ ਰਾਖੇ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਰੇਕ ਜੀ.ਓ.ਜੀ. ਨੂੰ ਮਿਲੇ ਅਤੇ ਵਧੀਆ ਕੰਮ ਦੇ ਲਈ ਸੁਭ ਕਾਮਨਾਵਾਂ ਵੀ ਦਿੱਤੀਆਂ।
ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਨੇ ਕਿਹਾ ਕਿ ਖੁਸਹਾਲੀ ਦੇ ਰਾਖਿਆਂ ਦਾ ਪ੍ਰਭਾਵ ਲੋਕਾਂ ਤੇ ਹੋਣਾ ਚਾਹੀਦਾ ਹੈ। ਇਸ ਸਾਲ ਸਾਡੀ ਕੋਸਿਸ ਰਹੇਗੀ ਕਿ ਜਿਹੜੀ ਰਿਪੋਰਟ ਭਰੀ ਗਈ ਹੈ ਉਸ ਤੇ ਕਾਰਵਾਈ ਵੀ ਹੋਵੇ। ਉਨ੍ਹਾਂ ਕਿਹਾ ਕਿ ਜੀ.ਓ.ਜੀ ਦੀ ਰਿਪੋਰਟ ਤੱਥਾਂ ਦੇ ਆਧਾਰ ਤੇ ਅਤੇ ਵਿਸਥਾਰ ਨਾਲ ਭੇਜੀ ਜਾਵੇ ਕਿ ਉਸ ਰਿਪੋਰਟ ਨੂੰ ਦੇਖ ਕੇ ਉਸੇ ਹੀ ਮੋਕੇ ਐਕਸਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਮੋਬਾਇਲ ਤੇ ਮੋਕੇ `ਤੇ ਹੀ ਰਿਪੋਰਟ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਜੋ ਜਿੰਮੇਦਾਰੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਲਗਾਈ ਹੈ।ਉਸ ਜਿਮ੍ਹੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਹੈ ਤਾਂ ਜੋ ਪੰਜਾਬ ਸਰਕਾਰ ਖੁਸ਼ਹਾਲੀ ਦੇ ਰਾਖਿਆਂ ਦੇ ਸਹਿਯੋਗ ਨਾਲ ਲੋਕ ਭਲਾਈ ਸਕੀਮਾਂ ਨੂੰ ਹੋਰ ਵੀ ਪਾਰਦਸ਼ਤਾ ਨਾਲ ਲੋਕਾਂ ਤੱਕ ਪਹੁੰਚਾ ਸਕਣ ਅਤੇ ਹੋਰਨਾਂ ਕਾਰਜਾਂ ਵਿੱਚ ਵੀ ਸੁਧਾਰ ਕੀਤੇ ਜਾ ਸਕਣ।
ਪਰਲਾਦ ਸਿੰਘ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਖੁਸਹਾਲੀ ਲਿਆਵਾਂਗੇ, ਹਰਿਆਲੀ ਲਿਆਵਾਂਗੇ ਜਿਲ੍ਹੇ ਅੰਦਰ, ਤੰਦਰੁਸਤੀ ਲਿਆਵਾਂਗੇ ਜਿਲ੍ਹੇ ਅੰਦਰ ਅਤੇ ਜਿਲ੍ਹੇ ਨੂੰ ਸਾਫ ਸੁਥਰਾ ਬਣਾਵਾਂਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਉਨ੍ਹਾ ਵੱਲੋਂ 80 ਫੀਸਦ ਟੀਚਾ ਪੂਰਾ ਕਰ ਲਿਆ ਹੈ। ਜਿਲ੍ਹੇ ਨੂੰ ਸਾਫ ਸੁਥਰਾ ਅਤੇ ਗੰਦਗੀ ਮੁੱਕਤ ਬਣਾਉਣ ਲਈ ਪਹਿਲਾ ਹੀ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਬਰਮੀ ਕਲਚਰ ਅਪਣਾਉਂਣ ਲਈ ਸਰਪੰਚਾਂ ਨੂੰ ਜਾਗਰੁਕ ਕੀਤਾ ਗਿਆ ਹੈ, ਤਾਂ ਜੋ ਪਿੰਡ ਸਾਫ ਸੁਥਰੇ ਬਣ ਸਕਣ, ਗਲੀਆਂ ਅਤੇ ਨਾਲੀਆਂ ਦੇ ਲਈ ਸਾਫ ਸਫਾਈ ਦੀ ਵਿਵਸਥਾ ਲਈ ਵੀ ਸਰਪੰਚਾਂ ਨੂੰ ਜਾਗਰੁਕ ਕੀਤਾ ਗਿਆ ਹੈ।ਜਿਲ੍ਹਾ ਪਠਾਨਕੋਟ ਨੂੰ ਨਸ਼ਾ ਮੁਕਤ ਕਰਨ ਦੇ ਲਈ ਹਰੇਕ ਜੀ.ਓ.ਜੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।ਜਿਲ੍ਹੇ ਨੂੰ ਪ੍ਰਦੂਸਣ ਮੁਕਤ ਕਰਨ ਲਈ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਜਿਲ੍ਹੇ ਨੂੰ ਹਰਿਆ ਭਰਿਆ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੂਰਵ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਪੋਦੇ ਲਗਾਏ ਜਾਣਗੇ ਅਤੇ ਹਰੇਕ 100 ਪੋਦਿਆਂ ਲਈ ਇੱਕ ਮਹਿਲਾ ਦੀ ਡਿਊਟੀ ਲਗਾਈ ਜਾਵੇਗੀ ਤਾਂ ਜੋ ਪੋਦਿਆਂ ਦੀ ਦੇਖ ਭਾਲ ਕੀਤੀ ਜਾ ਸਕੇ ਉਸ ਮਹਿਲਾ ਨੂੰ ਮਾਸਿਕ ਮਾਨਭੱਤਾ ਦਿੱਤਾ ਜਾਵੇਗਾ।ਉਨ੍ਹਾਂ ਭਰੋਸਾ ਦਿੱਤਾ ਕਿ ਹਰੇਕ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media