ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਧੂਰਾ-ਧੂਰੀ ਵੱਲੋਂ ਬਸੰਤ ਦੇ ਤਿਓਹਾਰ ਨੂੰ ਮੁੱਖ
ਰੱਖਦਿਆਂ ਬਸੰਤ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਅਜੈ ਸ਼ਰਮਾ ਨੇ ਦੱਸਿਆ ਕਿ 9 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਮੇਲੇ ਦੌਰਾਨ 5 ਸਾਲ ਤੱਕ ਦੇ ਬੱਚਿਆਂ ਦੇ ਬੇਬੀ ਸ਼ੋਅ, 12 ਸਾਲ ਤੱਕ ਦੇ ਬੱਚਿਆਂ ਦੇ ਫੈਂਸੀ ਡਰੇਸ, 14 ਸਾਲ ਤੱਕ ਦੇ ਬੱਚਿਆਂ ਦੇ ਸੋਲੋ ਡਾਂਸ ਅਤੇ 11 ਤੋਂ 17 ਸਾਲ ਤੱਕ ਦੇ ਬੱਚਿਆਂ ਦੇ ਪਤੰਗਬਾਜ਼ੀ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਬੱਚਿਆਂ ਦੇ ਮਾਪਿਆਂ ਵਿੱਚੋਂ ਚੁਣੇ ਜਾਣ ਵਾਲੇ ਚਾਰਮਿੰਗ ਮੋਮ ਅਤੇ ਸਮਾਰਟ ਫਾਦਰ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਇੱਛੁਕ ਬੱਚੇ ਸਕੂਲ ਵਿਖੇ ਕੰਮਕਾਜ਼ ਵਾਲੇ ਦਿਨਾਂ ਵਿੱਚ ਸਵੇਰੇ 9.00 ਤੋਂ ਦੁਪਹਿਰ 3.00 ਵਜੇ ਤੱਕ ਆ ਕੇ ਦਾਖਲਾ ਫਾਰਮ ਪ੍ਰਾਪਤ ਕਰ ਸਕਦੇ ਹਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media