ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 173ਵੇਂ ਸ਼ਹੀਦੀ
ਦਿਵਸ ਮੌਕੇ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਮਨਾਇਆ ਜਾਵੇਗਾ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਸ ਮੌਕੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸ਼ਹੀਦ ਨੂੰ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜਣਗੇ।
ਉਨਾਂ ਦੱਸਿਆ ਕਿ ਸਵੇਰੇ 10.00 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸਥਾਂ, ਜਿੱਥੇ ਉਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ, ਵਿਖੇ ਰਖਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਮੁੱਖ ਮਹਿਮਾਨ ਸ਼ਿਰਕਤ ਕਰਨਗੇ।ਉਨਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਅਤੇ ਸ਼ਹੀਦ ਨੂੰ ਸ਼ਰਧਾ ਭੇਟ ਕਰਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media