Tuesday, November 24, 2026

ਅੰਮ੍ਰਿਤਸਰ `ਚ ਰੁਜ਼ਗਾਰ ਮੇਲਾ 13 ਤੇ 22 ਫਰਵਰੀ ਨੂੰ ਡੀ.ਸੀ ਵਲੋਂ ਤਿਆਰੀਆਂ ਦਾ ਜਾਇਜ਼ਾ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ PUNJ0602201917ਯਤਨ ਜਾਰੀ ਹਨ ਅਤੇ ਇਸ ਲਈ ਹਰੇਕ ਜਿਲ੍ਹੇ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਰਾਜ ਪੱਧਰ ’ਤੇ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੂੰ ਸੱਦ ਕੇ ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ।ਇਸੇ ਕੜੀ ਵਿਚ ਹੁਣ ਅੰਮ੍ਰਿਤਸਰ ਵਿਚ ਦੋ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿੰਨਾ ਵਿਚੋਂ ਪਹਿਲਾ ਮੇਲਾ 13 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ, ਡੀ ਬਲਾਕ ਅੰਮ੍ਰਿਤਸਰ ਵਿਚ ਅਤੇ ਦੂਸਰਾ ਮੇਲਾ 22 ਫਰਵਰੀ ਨੂੰ ਸਰਕਾਰੀ ਬਹੁ ਤਕਨੀਕੀ ਕਾਲਜ, ਛੇਹਰਟਾ ਰੋਡ, ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਲਗਾਇਆ ਜਾ ਰਿਹਾ ਹੈ।
     ਅੱਜ ਉਕਤ ਮੇਲਿਆਂ ਦੀ ਤਿਆਰੀ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਪਹੁੰਚੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ।ਉਨਾਂ ਹਦਾਇਤ ਕੀਤੀ ਕਿ ਆ ਰਹੀਆਂ ਕੰਪਨੀਆਂ ਨੂੰ ਧਿਆਂ ਵਿਚ ਰੱਖਦੇ ਹੋਏ ਹਰੇਕ ਕਾਲਜ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਲੋੜਵੰਦ ਲੋਕਾਂ ਤੱਕ ਮੇਲੇ ਦਾ ਸੰਦੇਸ਼ ਪੁੱਜੇ, ਤਾਂ ਜੋ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਇਸ ਦਾ ਲਾਹਾ ਲੈ ਸਕਣ।ਸੰਘਾ ਨੇ ਦੱਸਿਆ ਕਿ ਇਨਾਂ ਮੇਲਿਆਂ ਵਿਚ 100  ਤੋਂ ਵੱਧ ਕੰਪਨੀਆਂ ਅਤੇ ਅਦਾਰਿਆਂ ਵੱਲੋਂ ਦਸਵੀਂ, ਬਾਰਵੀਂ, ਆਈ ਟੀ ਆਈ ਪਾਸ, ਡਿਪਲੋਮਾ ਹੋਲਡਰ, ਗਰੈਜੂਏਟ ਅਤੇ ਸਕਿਲ ਸੈਂਟਰਾਂ ਤੋਂ ਟ੍ਰੇਨਿਗ ਪ੍ਰਾਪਤ 400 ਬੱਚਿਆਂ ਦੀ ਚੋਣ ਕੀਤੀ ਜਾਵੇਗੀ।ਉਨਾਂ ਲੋੜਵੰਦ ਬੱਚਿਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇੇਲੇ ਵਿਚ ਭਾਗ ਲੈਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਚਿਹਰੀ ਚੌਕ ਅੰਮ੍ਰਿਤਸਰ ਵਿਖੇ ਪਹੁੰਚ ਕੇ ਵਿਸਥਾਰਤ ਜਾਣਕਾਰੀ ਲੈਣ ਤੇ ਆਪਣਾ ਨਾਮ ਦਰਜ ਕਰਵਾਉਣ।
ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਭੇਜ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply