Tuesday, November 24, 2026

ਕੈਂਪ `ਚ ਪੁੱਜੇ ਸਿੱਖਿਆ ਮੰਤਰੀ ਸੋਨੀ ਨੇ ਨੀਲੇ ਕਾਰਡ ਬਣਾਉਣ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸੀ ਆਗੂ ਇਕਬਾਲ ਸਿੰਘ ਸ਼ੈਰੀ ਦੀ ਪ੍ਰਧਾਨਗੀ ਹੇਠ ਵਾਰਡ ਨੰ: 48 ਵਿਖੇ ਨੀਲੇ ਕਾਰਡ PUNJ0602201928ਬਣਾਉਣ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਨੇ ਇਸ ਕੈਂਪ ਵਿੱਚ ਇਲਾਕੇ ਦੇ ਜਰੂਰਤਮੰਦ ਲੋਕਾਂ ਦੇ ਨੀਲੇ ਕਾਰਡ ਬਣਾਉਣ ਲਈ ਫਾਰਮ ਭਰਵਾਉਣ ਦੀ ਸ਼ੁਰੂਆਤ ਕੀਤੀ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਲਾਕੇ ਵਿੱਚ ਬੁਢਾਪਾ, ਵਿਧਵਾ, ਆਸ਼ਰਿਤ ਅਤੇ ਦਿਵਆਂਗ ਪੈਨਸ਼ਨ ਕੈਂਪਾਂ ਦਾ ਵੀ ਆਯੋਜਨ ਕਰਕੇ ਪੈਨਸ਼ਨਾਂ ਲਗਾਈਆਂ ਜਾਣਗੀਆਂ ਅਤੇ ਲੋਕਾਂ ਨੂੰ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਪਰਮਜੀਤ ਚੋਪੜਾ ਅਤੇ ਕੰਵਲਪ੍ਰੀਤ ਸਿੰਘ ਕਾਕੂ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply