ਅਕਾਲੀ ਦਲ (ਟਕਸਾਲੀ) ਦੇ ਹੋਏ ਜਨਰਲ ਜੇ.ਜੇ ਸਿੰਘ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਨਰਲ
ਜੇ.ਜੇ ਸਿੰਘ ਦੀ ਸ਼ਮੂਲੀਅਤ ਨਾਲ ਟਕਸਾਲੀ ਦਲ ਨੂੰ ਮਿਲੇਗਾ ਵੱਡਾ ਹੁੰਗਾਰਾ ਮਿਲੇਗਾ।ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ ਸਿੰਘ ਜੀ ਦਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋਣ `ਤੇ ਨਿੱਘਾ ਸਵਾਗਤ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਉਨਾਂ ਨੂੰ ਇਸ ਗੱਲ `ਤੇ ਮਾਣ ਹੈ ਕਿ ਭਾਰਤ ਦੇ ਪਹਿਲੇ ਸਾਬਕਾ ਸਿੱਖ ਫੌਜ ਮੁੱਖੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਬੀਤੇ ਦਿਨ ਸ਼ੌ੍ਮਣੀ ਅਕਾਲੀ ਦਲ ਬਾਦਲ ਤੋ ਵੱਖ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਸਥਾਪਨਾ ਕਰਨ ਵਾਲੇ ਅਕਾਲੀ ਆਗੂਆਂ ਦੇ ਖੇਮੇ ਵਿੱਚ ਕਾਂਗਰਸ ਵਜਾਰਤ ‘ਚ ਡਿਪਟੀ ਸਪੀਕਰ ਰਹੇ ਬੀਰਦਵਿੰਦਰ ਸਿੰਘ ਦੀ ਸ਼ਮੂਲੀਅਤ ਤੋ ਬਾਅਦ ਫੌਜ ਦੇ ਸਾਬਕਾ ਜਰਨੈਲ ਜਨਰਲ ਜੇ.ਜੇ ਸਿੰਘ ਦੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋਣਾ ਪਾਰਟੀ ਲਈ ਚੰਗਾ ਸ਼ਗਨ ਹੈ।ਜਨਰਲ ਜੇ.ਜੇ ਸਿੰਘ ਜੋ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦੇ ਤੌਰ ਤੇ ਵੀ ਸੇਵਾ ਨਿਭਾਅ ਚੁੱਕੇ ਹਨ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਏ ਸਨ।ਜਿਸ ਦੇ ਥੋੜਾ ਸਮਾਂ ਮਗਰੋਂ ਸੁਖਬੀਰ ਸਿੰਘ ਬਾਦਲ ਅਤੇ ਤੇ ਬਿਕਰਮ ਸਿੰਘ ਮਜੀਠਾ ਦੀ ਮਾੜੀ ਕਾਰਗੁਜ਼ਾਰੀ ਤੋਂ ਨਾਰਾਜ਼ ਹੋ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਉਨ੍ਹਾਂ ਅਸਤੀਫਾ ਦੇ ਦਿੱਤਾ ਸੀ।
ਜਨਰਲ ਜੇ.ਜੇ ਸਿੰਘ ਨੇ ਕੈਪਟਨ ਸਰਕਾਰ ਤੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਅਤੇ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੌਰਾਨ ਪੁਲਿਸ ਤੋਂ ਫਾਇਰਿੰਗ ਕਰਵਾਉਣ ਵਾਲੇ ਬਾਦਲ ਪਰਿਵਾਰ ਤੇ ਜਾਣਬੁੱਝ ਕੇ ਕਾਰਵਾਈ ਨਹੀਂ ਕੀਤੀ ਜਾ ਰਹੀ ਜੋ ਕਿ ਬੇਹੱਦ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਉਨਾਂ ਦੀ ਪੰਜਾਬ `ਚ ਜਿਥੋਂ ਕਿਤੋਂ ਵੀ ਸੇਵਾ ਲਗਾਉਣਗੇ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਜਨਰਲ ਸਕੱਤਰ ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਓ.ਐਸ.ਡੀ ਦਮਨਜੀਤ ਸਿੰਘ, ਯੂਥ ਆਗੂ ਕੰਵਰ ਸੰਧੂ ਬ੍ਰਹਮਪੁਰਾ ਵੀ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media