Tuesday, July 7, 2026

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

Bribeਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਂਟੀ ਫਰਾਡ ਸਟਾਫ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਕੁਲਵੰਤ ਚੰਦ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਬੇਰੀ ਕਾਦਰਾਬਾਦ, ਫਿਰੋਜਪੁਰ ਦੀ ਸ਼ਿਕਾਇਤ `ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਖਿਲਾਫ਼ ਦਿੱਤੀ ਦਰਖਾਸਤ `ਤੇ ਕਾਰਵਾਈ ਨਾ ਕਰਨ ਅਤੇ ਕੇਸ ਉਸ ਦੇ ਹੱਕ ਵਿਚ ਕਰਨ ਬਾਦਲੇ  ਏ.ਐਸ.ਆਈ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 12,000  ਰੁਪਏ ਵਿਚ ਤੈਅ ਹੋਇਆ ਹੈ ਅਤੇ ਉਸ ਵਲੋਂ 5,000 ਰੁਪਏ ਪਹਿਲੀ ਕਿਸ਼ਤ ਦੇ ਵਜੋ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਦੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply