Monday, June 15, 2026

ਰੈਡ ਕਰਾਸ ਦੇ ਪੰਘੂੜੇ `ਚ ਆਈ ਇੱਕ ਹੋਰ ਬੱਚੀ

PUNJ0702201915ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜਿਲ੍ਹਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 166 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।ਜਿਨ੍ਹਾਂ ਵਿਚ 142 ਲੜਕੀਆਂ ਅਤੇ 24 ਲੜਕੇ ਸ਼ਾਮਿਲ ਹਨ।5 ਫਰਵਰੀ ਨੂੰ ਇਸ ਪੰਘੂੜੇ ਵਿੱਚ ਆਏ 166ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਨੂੰ ਰਾਤ ਕਰੀਬ 9 ਵਜੇ ਕੋਈ ਅਣਜਾਨ ਵਿਅਕਤੀ ਪੰਘੂੜੇ ਵਿਚ ਰੱਖ ਗਿਆ ਸੀ।ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਅਰਚਨਾ ਨਾਇਬ ਤਹਿਸੀਲਦਾਰ ਵੱਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨ੍ਹਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕੀਤੀ।ਉਨਾਂ ਪੰਘੂੜੇ ਵਿੱਚ ਹੁਣ ਤੱਕ ਆਏ ਬੱਚਿਆਂ ਵਿਚੋਂ ਲੜਕੀਆਂ ਦੀ ਵੱਡੀ ਗਿਣਤੀ ਨੂੰ ਇਕ ਗੰਭੀਰਤਾ ਦਾ ਮਸਲਾ ਦੱਸਿਆ।  
          ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।ਸਰਕਾਰ ਵੱਲੋਂ ਐਲਾਨੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਕਾਰਜਕਾਰੀ ਸਕੱਤਰ ਰੈਡ ਕਰਾਸ ਰਣਧੀਰ ਸਿੰਘ ਅਤੇ ਸ਼ਿਸ਼ਪਾਲ ਵੀ ਹਾਜ਼ਰ ਸਨ।
 

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply