Friday, March 6, 2026

ਧਰਮ ਪ੍ਰਚਾਰ ਕੌਂਸਲ ਦਾ ਮੈਂਬਰ ਬਣਨ `ਤੇ ਗੋਲਡੀ ਦਾ ਸਨਮਾਨ

PUNB0802201906ਨਵੀਂ ਦਿੱਲੀ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਸ਼ਸਤਰ ਵਿਦਿਆ ਦਲ ਦੇ ਪ੍ਰਧਾਨ ਬਲਦੇਵ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਨਾਲ ਹੀ ਯਮੁਨਾ ਪਾਰ ਦੀਆਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ ਦੇ ਪ੍ਰਧਾਨਾਂ, ਸਕਤੱਰਾਂ ਅਤੇ ਹੋਰ ਮੁਖੀਆਂ ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ ਦੇ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕੌਂਸਿਲ ਦਾ ਮੈਂਬਰ ਬਣਨ `ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਉਨਾਂ ਨੂੰ ਫੁਲਾਂ ਦੇ ਹਾਰ ਪਾ ਕੇ ਸਨਮਾਨਤ ਕੀਤਾ ਗਿਆ।ਜਤਿੰਦਰਪਾਲ ਸਿੰਘ ਗੋਲਡੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਇਹ ਸਨਮਾਨ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਸਨਮਾਨ ਹੈ, ਜਿਨ੍ਹਾਂ ਉਨ੍ਹਾਂ ਨੂੰ ਆਪਣੀ ਪ੍ਰਤੀਨਿਧਤਾ ਕਰਨ ਦੀ ਜ਼ਿਮੇਂਦਾਰੀ ਸੌਂਪ ਗੁਰਦੁਆਰਾ ਕਮੇਟੀ ਦਾ ਮੈਂਬਰ ਬਣਾ ਕੇ ਭੇਜਿਆ ਹੈ।
ਉਨ੍ਹਾਂ ਇਹ ਆਸ ਪ੍ਰਗਟ ਕੀਤੀ ਕਿ ਇਸ ਵਰ੍ਹੇ ਆ ਰਹੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਗੁਰੂ ਸਾਹਿਬ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਵਿੱਚ ਇਲਾਕੇ ਦੀਆਂ ਸੰਗਤਾਂ ਦਾ ਉਨ੍ਹਾਂ ਨੂੰ ਪੂਰਾ-ਪੂਰਾ ਸਹਿਯੋਗ ਮਿਲੇਗਾ। 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply