Monday, July 27, 2026

ਡੀ ਵਾਰਮਿੰਗ ਮਨਾਇਆ ਗਿਆ

PUNB0802201907ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – `ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ` ਇਸ ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਡੀ ਵਾਰਮਿੰਗ ਪ੍ਰੋਗਰਾਮ ਤਹਿਤ ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਸ਼ਮਸ਼ੇਰ ਸਿੰਘ ਨੇ ਇਕ ਛੋਟੀ ਬੱਚੀ ਨੂੰ ਐਲਬੈਡਾਜੋਲ ਦੀ ਗੋਲੀ ਖੁਆ ਕੇ ਵਿਸ਼ੇਸ਼ ਪ੍ਰੋਗਰਾਮ ਦਾ ਸ਼ੁਭ ਅਰੰਭ ਕੀਤਾ।ਡਾ ਸ਼ਮਸ਼ੇਰ ਸਿੰਘ  ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਧਾਰਨ ਕਰ ਸਕਦਾ ਹੈ।ਇਸ ਲਈ ਸਿਹਤ ਵਿਭਾਗ ਵਲੋ ਐਲਬੈਂਡਾਜੋਲ ਦੀ ਗੋਲੀ ਸਕੂਲੀ ਬਚਿਆਂ ਨੂੰ ਖੁਆਈ ਜਾਣੀ ਜ਼ਰੂਰੀ ਹੈ। ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਣਾ ਖਾਣ ਤਂੋ ਪਹਿਲਾ ਤੇ ਪਾਖਾਨਾ ਜਾਣ ਤੋ ਬਾਅਦ ਹੱਥ ਧੋਣੇ ਬਹੁਤ ਜਰੁਰੀ ਹੈ ।ਜਿਲ੍ਹਾ ਟੀਕਾਕਰਨ ਅਫਸਰ ਡਾ. ਰਮੇਸ਼ ਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹੇ ਵਿੱਚ ਲਗਭਗ 698664 ਬੱਚਿਆਂ ਨੂੰ ਇਸ ਪ੍ਰੋਗਰਾਮ ਤਹਿਤ ਐਲਬੈਡਾਜੋਲ ਦੀ ਗੋਲੀਆਂ ਖੁਵਾਈਆਂ ਜਾਣਗੀਆਂ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਰਾਜੇਸ਼ ਭਗਤ ਅਤੇ ਦਫਤਰ ਦਾ ਹੋਰ ਸਟਾਫ ਮੋਜੂਦ ਸੀ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply