Friday, February 27, 2026

ਐਸ.ਐਚ.ਓ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਕੀਤੀ ਤਾੜਨਾ

SHO Dhuri Major Singhਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਮੇਜਰ ਸਿੰਘ ਨੇ ਬਸੰਤ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਖਤ ਤਾੜਨਾ ਕੀਤੀ ਹੈ।ਉਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ `ਤੇ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਵੀ ਚਾਈਨਾ ਡੋਰ ਵੇਚਣ `ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ।ਪਾਬੰਦੀਸ਼ੁਦਾ ਚਾਈਨਾ ਡੋਰ ਨੂੰ ਚੋਰੀ ਛਿਪੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਕਿਹਾ ਕਿ ਉਹ ਵੀ ਆਪਣੇ ਸ਼ੌਕ ਲਈ ਬੇਜ਼ੁਬਾਨ ਪਸ਼ੂ-ਪੰਛੀਆਂ ਅਤੇ ਆਮ ਰਾਹਗੀਰਾਂ ਲਈ ਮੌਤ ਦਾ ਸਬੱਬ ਬਨਣ ਵਾਲੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply