Friday, November 22, 2024

ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਦਾ ਸਭ ਤੋਂ ਅਹਿਮ ਉਪਰਾਲਾ – ਰਾਜੇਸ਼ ਤ੍ਰਿਪਾਠੀ

14, 15 ਅਤੇ 21 ਫਰਵਰੀ  ਦੇ ਮੇਲਿਆਂ ਦਾ ਨੌਜਵਾਨ ਲਾਹਾ ਲੈਣ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ

PUNB0802201916ਭੀਖੀ/ਮਾਨਸਾ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੇ ਸਬੰਧ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਨੇ ਮੀਟਿੰਗ ਲਈ।ਮੀਟਿੰਗ ਵਿਚ ਸਮੂਹ ਆਈ.ਟੀ.ਆਈਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
        ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰੀ ਤ੍ਰਿਪਾਠੀ ਨੇ ਕਿਹਾ ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਦਾ ਅਹਿਮ ਪ੍ਰੋਗਰਾਮ ਹੈ ਅਤੇ ਇਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਹਾਜ਼ਰੀਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਘਰ-ਘਰ ਰੋਜ਼ਗਾਰ ਮੁਹਿੰਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਬੇਰੁਜ਼ਗਾਰ ਮੁੰਡੇ ਕੁੜੀਆਂ ਨੂੰ ਇਸ ਦਾ ਲਾਭ ਮਿਲ ਸਕੇ।
        ਉਨ੍ਹਾਂ ਆਈ.ਟੀ.ਆਈ ਤੋਂ ਉਨ੍ਹਾਂ ਦੇ ਵਿਦਿਆਰਥੀਆਂ ਦੀ ਗਿਣਤੀ ਸਬੰਧੀ ਜਾਣਕਾਰੀ ਮੰਗੀ।ਉਨ੍ਹਾਂ ਕਿਹਾ ਕਿ ਆਈ.ਟੀ.ਆਈਜ਼ ਮੇਲੇ ਲਗਾ ਕੇ ਵਿਦਿਆਰਥੀਆਂ ਲਈ ਪਲੇਸਮੈਂਟ ਦੇ ਮੌਕੇ ਪ੍ਰਦਾਨ ਕਰਨ।ਅਜਿਹਾ ਕਰਨ ਨਾਲ ਉਨ੍ਹਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਿਚ ਵੀ ਵਾਧਾ ਹੋਵੇਗਾ।
        ਉਨ੍ਹਾਂ ਉਪ ਜ਼ਿਲ੍ਹਾ ਸਿਖਿਆ ਅਫ਼ਸਰ ਨੂੰ ਸੀ.ਬੀ.ਐਸ.ਈ ਅਤੇ ਆਈ.ਸੀ.ਐਸ.ਈ ਦੇ ਸਕੂਲਾਂ ਨਾਲ ਸੰਪਰਕ ਕਰਨ ਲਈ ਕਿਹਾ ਤਾਂ ਜੋ ਖਾਲੀ ਪਈਆਂ ਅਸਾਮੀਆਂ ਦੀ ਇਨ੍ਹਾਂ ਮੇਲਿਆਂ ਰਾਹੀਂ ਪੂਰਤੀ ਕੀਤੀ ਜਾਵੇ।ਉਨ੍ਹਾਂ ਪ੍ਰਾਈਵੇਟ ਆਈ.ਟੀ.ਆਈਜ਼ ਨੂੰ ਇਨ੍ਹਾਂ ਮੇਲਿਆਂ ਦੀ ਜਾਣਕਾਰੀ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਕਿਹਾ।
        ਤ੍ਰਿਪਾਠੀ ਨੇ ਬੀ.ਡੀ.ਪੀ.ਓ ਤੋਂ ਨਵੇਂ ਬਣੇ ਸਰਪੰਚਾਂ ਦੀਆਂ ਲਿਸਟਾਂ ਮੰਗੀਆਂ ਅਤੇ ਕਿਹਾ ਕਿ ਪਿੰਡਾਂ ਵਿਚ ਵੀ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ।
        ਉਨ੍ਹਾਂ ਅੱਗੇ ਦੱਸਆ ਕਿ 14 ਫਰਵਰੀ ਨੂੰ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ ਵਿਖੇ 15 ਫਰਵਰੀ ਨੂੰ ਭਾਰਤ ਗਰੁੱਪ ਆਫ਼ ਕਾਲਜਿਜ਼ ਸਰਦੂਲਗੜ੍ਹ ਵਿਖੇ ਅਤੇ 21 ਫਰਵਰੀ ਨੂੰ ਕ੍ਰਿਸ਼ਨਾ ਕਾਲਜ ਰੱਲੀ ਬਰੇਟਾ-ਬੁਢਲਾਡਾ ਰੋਡ ਬੁਢਲਾਡਾ ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ 24 ਕੰਪਨੀਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ।
        ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵਲੋਂ ਕਰੀਬ 1450 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਣਾ ਹੈ।ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ, ਗਰੈਜੂਏਟ, ਮਾਸਟਰ ਡਿਗਰੀ, ਆਈ.ਟੀ.ਆਈ, ਇੰਜੀਨੀਅਰ ਅਤੇ ਐਮ.ਏ.ਬੀ.ਐਡ ਯੋਗਤਾ ਵਾਲੇ ਨੌਜਵਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰ ਕੇ ਇਸ ਦਾ ਲਾਭ ਲੈਣ।

 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply