ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਇਥੋਂ ਨੇੜਲੇ ਪਿੰਡ ਬੀਬੀ ਵਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਡੀ ਵਾਰਮਿੰਗ ਡੇਅ ਮਨਾਇਆ ਗਿਆ, ਜਿਸ ਤਹਿਤ ਸਿਹਤ ਕਰਮਚਾਰੀ ਮਨਪ੍ਰੀਤ ਸਿੰਘ ਸ਼ੇਰਗਿੱਲ ਅਤੇ ਏ.ਐਨ.ਐਮ ਰੂਪ ਕੌਰ ਨੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੇਟ ਵਿਚ ਕੀੜੇ ਹੋਣ ਨਾਲ ਬੱਚੇ ਦਾ ਸ਼ਰੀਰਕ ਤੇ ਮਾਨਸਿਕ ਵਾਧਾ ਰੁੱਕ ਜਾਂਦਾ ਹੈ, ਜਿਸ ਕਾਰਨ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਅਲਬੈਂਡਾਂਜ਼ੋਲ ਗੋਲੀਆਂ ਖੁਵਾਈਆਂ ਜਾਣੀਆਂ ਬਹੁਤ ਹੀ ਜਰੂਰੀ ਹਨ। ਇਹ ਗੋਲੀਆਂ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈਆਂ ਜਾਂਦੀਆਂ ਹਨ।ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਨੂੰ ਸਵਾਈਨ ਫਲੂ ਦੀ ਬਿਮਾਰੀ ਦੇ ਲੱਛਣ ਅਤੇ ਇਸ ਤੋਂ ਬਚਾਅ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ।ਇਸ ਮੌਕੇ ਆਂਗਣਵਾੜੀ ਵਰਕਰ ਜਸਵਿੰਦਰ ਕੌਰ, ਅਤੇ ਆਸ਼ਾ ਵਰਕਰ ਪਰਵਿੰਦਰ ਕੌਰ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media