ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਬੀਬੀ ਕੌਲਾਂ ਜੀ ਐਜੂਕੇਸ਼ਨਲ ਵਿੰਗ ਵਲੋਂ 14 ਸਾਲਾਂ ਤੋਂ ਲੜਕੀਆਂ ਨੂੰ ਫ੍ਰੀ ਸਿਲਾਈ-ਕਢਾਈ ਤੇ ਕੰਪਿਊਟਰ ਦੇ ਕੌਰਸ ਕਰਵਾਏ ਜਾ ਰਹੇ ਹਨ। ਹੁਣ ਅਧੁਨਿਕ ਸਹੂਲਤਾਂ ਨਾਲ ਲੈਸ ਸਿਲਾਈ ਕਢਾਈ ਅਤੇ ਕੰਪਿਉਟਰ ਸੈਂਟਰ ਦੇ ਨਵੈਂ ਕਮਰਿਆਂ ਦਾ ਉਦਘਾਟਨ ਮੁੱਖ ਮਹਿਮਾਨ ਜੇ.ਬੀ ਸਿੰਘ ਜਲੰਧਰ, ਜਸਵੰਤ ਸਿੰਘ ਜੱਸ ਅਤੇ ਭਾਈ ਜਸਪ੍ਰੀਤ ਸਿੰਘ ਸੋਨੂ ਦਿੱਲੀ ਵਾਲਿਆਂ ਵੱਲੋਂ ਸਾਂਝੇ ਤੌਰ `ਤੇ ਕੀਤਾ ਗਿਆ।ਭਾਈ ਸਾਹਿਬ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 4200 ਦੇ ਕਰੀਬ ਲੜਕੀਆਂ ਇਥੋ ਸਰਟੀਫਿਕੇਟ ਕੋਰਸ ਕਰਕੇ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਸਹਾਰਾ ਬਣੀਆਂ ਹਨ।
ਉਨਾਂ ਕਿਹਾ ਕਿ ਹਰ ਧਰਮ ਦੀਆਂ ਲੜਕੀਆਂ ਨੂੰ ਇਹ ਕੋਰਸ ਮੁਫਤ ਕਰਵਾਏ ਜਾਂਦੇ ਹਨ, ਜਦਕਿ ਵਿਧਵਾ ਬੀਬੀਆਂ ਦੀਆਂ ਲੜਕੀਆਂ ਨੂੰ ਪਹਿਲ ਦੇ ਅਧਾਰ `ਤੇ ਦਾਖਲਾ ਦਿੱਤਾ ਜਾਂਦਾ ਹੈ। ਇਸ ਮੌਕੇ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਗਏ।ਜਿਸ ਦੀ ਆਰੰਭਤਾ ਸੈਂਟਰ ਦੀਆਂ ਬੱਚੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ਼ਬਦ ਹਜਾਰੇ ਦੇ ਸੰਗਤ ਰੂਪੀ ਪਾਠ ਨਾਲ ਕੀਤੀ ਗਈ।ਉਪਰੰਤ ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਸੁਖਵਿੰਦਰ ਸਿੰਘ ਗੋਗਾ, ਬੀਬੀ ਪਰਮਜੀਤ ਕੌਰ ਪੰਮਾਂ ਭੈਣ ਤੋਂ ਇਲਾਵਾ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਵੱਲੋਂ ਕਥਾ ਕੀਰਤਨ ਦੀਆਂ ਛਹਿਬਰਾਂ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਟਹਿਲਇੰਦਰ ਸਿੰਘ, ਗੁਰਦੀਪ ਸਿੰਘ ਸਲੂਜਾ, ਮਨਿੰਦਰਪਾਲ ਸਿੰਘ ਚੱਠਾ ਰਾਈਜ਼ ਮਿਲ, ਤਰਵਿੰਦਰ ਸਿੰਘ ਨਿੱਕੂ, ਦਵਿੰਦਰਪਾਲ ਸਿੰਘ ਰਾਜੂ, ਕਿਰਤਾਪਲ ਸਿੰਘ ਕੇ.ਪੀ, ਹਰਵੀਨ ਕੋਰ ਬਿਨੂੰ ਅਤੇ ਗੁਰਪ੍ਰੀਤ ਕੌਰ ਸੋਨੀਆ ਹਾਜਰ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media