Thursday, February 26, 2026

ਡਿਸਟ੍ਰਿਕ ਮਾਸਟਰ ਤੇ ਅਸੈਂਬਲੀ ਮਾਸਟਰ ਟ੍ਰੇਨਰਾਂ ਨੂੰ ਈ.ਵੀ.ਐਮ ਦੀ ਦਿੱਤੀ ਸਿਖਲਾਈ

PPN0902201909ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਸਟੇਟ ਲੈਵਲ ਮਾਸਟਰ ਟ੍ਰੇਨਰ ਦੀ ਕੁਲਵੰਤ ਸਿੰਘ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਸਬੰਧੀ ਡਿਸਟ੍ਰਿਕ ਮਾਸਟਰ ਟ੍ਰੇਨਰਾਂ ਅਤੇ ਅਸੈਂਬਲੀ ਮਾਸਟਰ ਟ੍ਰੇਨਰਾਂ ਨੂੰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੀ ਸਿਖਲਾਈ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਲਗਾਈ ਗਈ ਦੋ ਰੋਜ਼ਾ ਟ੍ਰੇਨਿੰਗ ਨੂੰ ਸਫ਼ਲਤਾ ਪੂਰਵਕ ਸੰਪੰਨ ਹੋ ਗਈ ਹੈ।ਉਨ੍ਹਾਂ ਕਿਹਾ ਕਿ ਮਾਸਟਰ ਟ੍ਰੇਨਰਾਂ ਨੂੰ ਵੈਲਟ ਯੂਨਿਟ, ਕੰਟਰੋਲ ਯੂਨਿਟ ਤੇ ਵੀ.ਵੀ.ਪੈਟ ਦੀ ਪੂਰੀ ਤਰ੍ਹਾਂ ਨਾਲ ਜਾਣਕਾਰੀ ਮੁਹਈਆ ਕਰਵਾਈ ਗਈ ਹੈ ਤਾਂ ਜ਼ੋ ਇਹ ਮਾਸਟਰ ਟ੍ਰੇਨਰ ਆਪਣੇ ਆਪਣੇ ਅਸੈਂਬਲੀ ਸੈਗਮੈਂਟ ਵਿੱਚ ਪੋਲਿੰਗ ਸਟਾਫ਼ ਨੂੰ ਈ.ਵੀ.ਐਮ ਦੀ ਸਿਖਲਾਈ ਦੇ ਸਕਣ।ਉਨ੍ਹਾਂ ਕਿਹਾ ਕਿ ਟ੍ਰੇਨਿੰਗ ਵਿੱਚ ਮਾਸਟਰ ਟ੍ਰੇਨਰਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।
 ਇਸ ਟ੍ਰੇਨਿੰਗ ਵਿੱਚ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਇੰਦਰਜੀਤ ਸਿੰਘ ਸੁਪਰਡੈਂਟ ਨਗਰ ਨਿਗਮ ਪਠਾਨਕੋਟ, ਲਖਬੀਰ ਸਿੰਘ ਅਤੇ ਮਾਸਟਰ ਟ੍ਰੇਨਰ ਹਾਜ਼ਰ ਸਨ।
 

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply