ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ।ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਅਤੇ ਕੈਪਟਨ ਸਰਕਾਰ ਦੇ ਕਾਰਜਕਾਲ ਦੋਰਾਨ ਉਨ੍ਹਾਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ, ਜੋ ਲੰਮੇ ਸਮੇਂ ਤੋਂ ਲੋਕਾਂ ਲਈ ਪਰੇਸਾਨੀ ਬਣੀਆਂ ਹੋਈਆਂ ਸਨ।ਇਸ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਘਰੋਟਾ ਬਲਾਕ ਦੇ ਪਿੰਡ ਨਮਾਲਾ ਵਿੱਚ ਕਰੀਬ 31 ਲੱਖ ਰੁਪਏ ਖਰਚ ਕਰ ਕੇ ਬਣਾਈ ਜਾਣ ਵਾਲੀ ਵਾਟਰ ਸਪਲਾਈ ਦੇ ਕੰਮ ਦਾ ਸੁਭ ਅਰੰਭ ਕੀਤਾ ਗਿਆ ਹੈ।ਜਸਬੀਰ ਸਿੰਘ ਐਸ.ਡੀ.ਓ, ਰਣਯੋਧ ਸਿੰਘ ਜੇ.ਈ ਅਤੇ ਹੋਰ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਪਾਰਟੀ ਕਾਰਜ ਕਰਤਾ ਵੀ ਹਾਜ਼ਰ ਸਨ। ਵਿਧਾਇਕ ਜੋਗਿੰਦਰ ਪਾਲ ਨੇ ਦੱਸਿਆ ਕਿ ਇਸ ਪਿੰਡ ਵਿੱਚ ਕਰੀਬ 181 ਘਰ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਨਮਾਲਾ ਪਿੰਡ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਉਨ੍ਹਾਂ ਕਿਹਾ ਕਿ ਪਹਿਲਾਂ ਇਸ ਪਿੰਡ ਨੂੰ ਪਿੰਡ ਠਾਕੁਰਪੁਰ ਵਿੱਚ ਲਗਾਈ ਵਾਟਰ ਸਪਲਾਈ ਤੋਂ ਪਾਣੀ ਦੀ ਸਪਲਾਈ ਸੀ, ਪਰ ਆਖਿਰੀ ਪਿੰਡ ਹੋਣ ਕਾਰਨ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ ਸੀ।ਜਿਸ ਨਾਲ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਨ੍ਹਾਂ ਕਿਹਾ ਕਿ 31 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ 1 ਟੰਕੀ ਬਣਾਈ ਜਾਵੇਗੀ, ਸਾਰੇ ਪਿੰਡ ਵਿੱਚ ਪਾਣੀ ਲਈ ਪਾਈਪ ਲਾਈਨ ਪਾਈ ਜਾਵੇਗੀ ਅਤੇ ਇੱਕ ਪੰਪ ਚੈਂਬਰ ਬਣਾਇਆ ਜਾਵੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media