ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਦੇਸ਼ ਦੀ ਯੂਨਿਟ ਰਨ ਕੈਂਟੀਨ ਕਰਮਚਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਯੂਨਿਟ ਰਨ ਕੈਂਟੀਨ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਯੂਨੀਅਨ ਦੇ ਆਗੂਆਂ ਨਾਲ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਬੀਤੇ ਦਿਨੀ ਮੰਗਾਂ ਸਬੰਧੀ ਮੀਟਿੰਗ ਕੀਤੀ।ਯ.ੂਆਰ.ਸੀ.ਈ.ਡਬਲਯੂ.ਏ ਦੇ ਜਨਰਲ ਸੈਕਟਰੀ ਤਰਲੋਕ ਸਿੰਘ ਚੌਹਾਨ ਅਤੇ ਜਨਰਲ ਸੈਕਟਰੀ ਭਾਰਤ ਭੂਸ਼ਨ ਨੇ ਦੱਸਿਆ ਕਿ ਰੱਖਿਆ ਮੰਤਰੀ ਨੂੰ ਯੂਨਿਟ ਕਰਮਚਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋ ਹੱਕੀ ਮੰਗਾਂ ਲਈ ਜਾਣੁੰ ਕਰਵਾਇਆ ਗਿਆ।ਜਿਸ ਤੋ ਬਾਅਦ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਇਨ੍ਹਾਂ ਮੰਗਾਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਲਦ ਹੀ ਠੋਸ ਕਦਮ ਚੁੱਕੇ ਜਾਣਗੇ।ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਸਮੂਹ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਟਰਮੀਨੇਸ਼ਨ `ਤੇ ਰੋਕ ਲਾਉਣਾ ਅਤੇ ਕੈਗ ਤੇ ਪੀ.ਏ.ਸੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਹਨ।ਜਿਸ ਲਈ ਯੂਨੀਅਨ ਸੰਘਰਸ਼ੀਲ ਹੈ।ਆਗੂਆਂ ਨੇ ਫੈਸਲਾ ਲਿਆ ਕਿ ਮੀਟਿੰਗ ਦੇ ਫੈਸਲਾ ਨੂੰ 10 ਦਿਨ ਤੱਕ ਇੰਤਜਾਰ ਕੀਤਾ ਜਾਵੇਗਾ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਬਾਰੇ ਵਿਚਾਰ ਵਟਾਦਰਾਂ ਕੀਤਾ ਜਾਵੇਗਾ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media