ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਥਾਣਾ ਦੇ ਪ੍ਰਧਾਨ ਮਨਜੀਤ ਸਿੰਘ ਭੁੱਚੋ ਖੁਰਦ ਜਿੰਨ੍ਹਾਂ ਕਰਜ਼ੇ ਕਾਰਨ ਪਿਛਲੇ ਦਿਨੀਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੋਈ ਜਹਿਰੀਲੀ ਚੀਜ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਦੇ ਸਸਕਾਰ ਮੌਕੇ ਜਿਲ੍ਹੇ ਭਰ ’ਚੋਂ ਵੱਡੀ ਗਿਣਤੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਪਹੰੁਚ ਕੇ ਸਰਧਾਂਜਲੀ ਭੇਂਟ ਕੀਤੀ।
ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਸਮੇਤ ਜਿਲ੍ਹਾ ਆਗੂਆਂ ਵੱਲੋਂ ਮ੍ਰਿਤਕ ਮਨਜੀਤ ਸਿੰਘ ਦੀ ਦੇਹ ’ਤੇ ਜਥੇਬੰਦੀ ਦਾ ਝੰਡਾ ਪਾਇਆ।ਕਿਸਾਨ ਆਗੂ ਦੀ ਦੇਹ ਨੂੰ ਉਨ੍ਹਾਂ ਦੇ ਸਪੁੱਤਰ ਸੁਖਜੀਤ ਸਿੰਘ ਮਾਨ ਵੱਲੋਂ ਅਗਨੀ ਦਿਖਾਈ ਗਈ।ਮ੍ਰਿਤਕ ਆਪਣੇ ਪਿੱਛੇ ਉਨ੍ਹਾਂ ਦੀ ਧਰਮ ਪਤਨੀ ਚਰਨਜੀਤ ਕੌਰ, ਪੁੱਤਰ ਸੁਖਜੀਤ ਸਿੰਘ ਮਾਨ ਅਤੇ ਬੇਟੀ ਵਿਸ਼ਵਪ੍ਰੀਤ ਕੌਰ ਛੱਡ ਗਏ।ਵੱਖ-ਵੱਖ ਕਿਸਾਨ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿੱਥੇ ਮਨਜੀਤ ਸਿੰਘ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਕਿਸਾਨ ਅਤੇ ਲੋਕ ਲਹਿਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।ਕਿਹਾ ਕਿ ਕਿਸਾਨ ਮਨਜੀਤ ਸਿੰਘ ਨੇ ਆਪਣੀ ਜਿੰਦਗੀ ਦੇ 19 ਵਰ੍ਹੇ ਕਿਸਾਨ ਲਹਿਰ ਦੇ ਲੇਖੇ ਲਾਏ ਹਨ ਅਤੇ ਅਨੇਕਾਂ ਘੋਲਾਂ ਦੀ ਸਘਲ ਅਗਵਾਈ ਕੀਤੀ, ਪਰ ਅੱਜ ਉਹ ਖੁਦ ਆਪਣੀ ਜਿੰਦਗੀ ਦੀ ਲੜਾਈ ਹਾਰ ਗਏ।
ਇਸ ਮੌਕੇ ਲੋਕ ਮੋਰਚਾ ਪੰਜਾਬ ਦੇ ਆਗੂ ਜਗਮੇਲ ਸਿੰਘ, ਅਧਿਆਪਕ ਆਗੂ ਰੇਸ਼ਮ ਸਿੰਘ, ਕਿਸਾਨ ਯੂਨੀਅਨ ਮਹਿਲਾ ਵਿੰਗ ਆਗੂ ਹਰਵਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ, ਕਿਸਾਨ ਆਗੂ ਹੁਸ਼ਿਆਰ ਸਿੰਘ, ਹਰਜਿੰਦਰ ਸਿੰਘ ਬੱਗੀ ਸਮੇਤ ਅਨੇਕਾਂ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media