ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਵਿਦਿਆਰਥਣ ਸੰਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਬੀ.ਐਸ ਹੋਮ ਸਾਇੰਸ ਭਾਗ ਪਹਿਲਾ ਦੀ ਪ੍ਰੀਖਿਆ ਵਿਚ ਯੂਨੀਵਰਸਿਟੀ ਪੱਧਰ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਮੁਖੀ ਪ੍ਰੋਫੈਸਰ ਸ਼ਾਲਿਨੀ ਸਹਿਗਲ ਨੇ ਦੱਸਿਆ ਕਿ ਕਾਲਜ ਦੀ ਇਸ ਹੋਣਹਾਰ ਵਿਦਿਆਰਥਣ ਨੂੰ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਨੇ ਵਿਭਾਗ ਮੁਖੀ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media