Thursday, February 26, 2026

ਮਾਤਾ ਸੁੰਦਰੀ ਗਰੁੱਪ ਢੱਡੇ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਦਾ ਸਨਮਾਨ

PPN1002201907ਬਠਿੰਡਾ, 10 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ `ਤੇ ਨਾਮਣਾ ਖੱਟਣ ਵਾਲੀ ਮਾਲਵੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼ ਢੱਡੇ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਦਾ ਅੰਤਰਰਾਸ਼ਟਰੀ ਯੁਵਕ ਸ਼ਾਂਤੀ ਕਾਨਫਰੰਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਗਣਤੰਤਰਤਾ ਦਿਵਸ ਮੌਕੇ ਮੌੜ ਮੰਡੀ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਮਾਰੋਹ ਦੌਰਾਨ ਪਿ੍ਰੰਸੀਪਲ ਰਾਜ ਸਿੰਘ ਬਾਘਾ ਨੂੰ ਮੱਖ ਮਹਿਮਾਨ ਮਾਨਯੋਗ ਦਰਸ਼ਨ ਸਿੰਘ ਸਿੱਧੂ ਤਹਿਸੀਲਦਾਰ ਮੌੜ, ਜਗਦੀਸ਼ ਕੁਮਾਰ ਬਿਸ਼ਨੋਈ ਡੀ.ਐਸ.ਪੀ ਮੌੜ ਅਤੇ ਰਮੇਸ਼ ਕੁਮਾਰ ਤਹਿਸੀਲਦਾਰ ਬਾਲਿਆਂਵਾਲੀ ਵਲੋਂ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਪਿ੍ਰੰਸੀਪਲ ਰਾਜ ਸਿੰਘ ਬਾਘਾ ਨੇ ਮਲੇਸ਼ੀਆ ਦੇ ਮਲਾਕਾ ਵਿਖੇ ਅੰਤਰਰਾਸ਼ਟਰੀ ਯੁਵਕ ਸ਼ਾਂਤੀ ਕਾਨਫਰੰਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਸੀ ਅਤੇ ਕਾਨਫਰੰਸ ਦੌਰਾਨ `ਨੌਜਵਾਨਾਂ ਵੱਲੋਂ ਦੇਸ਼ ਦੇ ਵਿਕਾਸ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ` ਬਾਰੇ ਪੇਪਰ ਵੀ ਪੇਸ਼ ਕੀਤਾ ਸੀ।ਇਸ ਤੋਂ ਇਲਾਵਾ ਉਹਨਾਂ ਨੇ ਐਨ.ਐਸ.ਐਸ, ਸਕਾਊਟ ਐਂਡ ਗਾਈਡ, ਸੱਭਿਆਚਾਰਕ ਲੋਕ ਨਾਚ, ਖੇਡਾਂ ਆਦਿ ਦੇ 100 ਦੇ ਕਰੀਬ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰੋਗਰਾਮਾਂ ਵਿੱਚ ਭਾਗ ਲ਼ੈਣ ਦੇ ਨਾਲ-ਨਾਲ ਪ੍ਰੋਗਰਾਮ ਆਯੋਜਿਤ ਕਰਨ ਵਿੱਚ ਅਹਿਮ ਭੂਮਿਕਾ ਵੀ  ਨਿਭਾਈ ਹੈ।ਉਹਨਾਂ ਨੂੰ ਰਾਜ ਅਤੇ ਰਾਸ਼ਟਰ ਪੱਧਰ `ਤੇ ਵੱਖ ਵੱਖ ਵਿਭਾਗਾਂ ਅਤੇ ਸੰਸਥਾਵਾਂ ਕਈ ਐਵਾਰਡਾਂ ਨਾਲ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਨੇ ਪ੍ਰਿ੍ਰੰਸੀਪਲ ਰਾਜ ਸਿੰਘ ਬਾਘਾ ਨੂੰ ਵਧਾਈ ਦਿੱਤੀ ਹੈ।
ਇਸ ਮੌਕੇ ਪ੍ਰਸ਼ਾਸ਼ਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ,ਖਜਾਨਚੀ ਮੈਡਮ ਪ੍ਰਸ਼ੋਤਮ ਕੌਰ,ਡਾਇਰੈਕਟਰ ਸੁਖਦੀਪ ਸਿੰਘ ਸਿੱਧੂ, ਪ੍ਰਿੰਸੀਪਲ ਪ੍ਰੋ. ਬੇਅੰਤ ਕੌਰ, ਸਕੂਲ ਪ੍ਰਿੰਸੀਪਲ ਪ੍ਰੋ. ਸ਼ਾਮ ਲਾਲ, ਬੀ.ਐਡ ਵਿਭਾਗ ਦੇ ਮੁਖੀ ਸੁਪਿੰਦਰ ਕੌਰ, ਅੰਗਰੇਜ ਸਿੰਘ, ਐਨ.ਐਸ.ਐਸ ਪ੍ਰੋਗਰਾਮ ਅਫਸਰ ਸਿਮਰਜੀਤ ਕੌਰ, ਰਵਿੰਦਰ ਸ਼ਰਮਾ, ਰਾਜਕਰਨ ਕੌਰ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਅਮਨਪ੍ਰੀਤ ਕੌਰ ਆਦਿ ਹਾਜਿਰ ਸਨ ।
 

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply