Thursday, August 6, 2026

ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਅੰਮ੍ਰਿਤਧਾਰੀ ਵਕੀਲ ਨੂੰ ਸੁਪਰੀਮ ਕੋਰਟ ’ਚ ਕਿਰਪਾਨ ਸਮੇਤ ਜਾਣ ਤੋਂ ਰੋਕਣ ਦੀ ਨਿੰਦਾ

PPN1002201911ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਅੰਮ੍ਰਿਤਧਾਰੀ ਵਕੀਲ ਅੰਮ੍ਰਿਤਪਾਲ ਸਿੰਘ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਬੇਗਾਨਿਆਂ ਵਾਲਾ ਸਲੂਕ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਯਾਦਾ ਅਨੁਸਾਰ ਕਿਰਪਾਨ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੈ ਅਤੇ ਸਭ ਨੂੰ ਪਤਾ ਹੈ ਕਿ ਅੰਮ੍ਰਿਤਧਾਰੀ ਸਿੱਖ ਇਸ ਨੂੰ ਹਮੇਸ਼ਾਂ ਆਪਣੇ ਅੰਗ-ਸੰਗ ਰੱਖਦੇ ਹਨ।
ਉਨ੍ਹਾਂ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਇਸ ਮਾਮਲੇ ’ਚ ਤੁਰੰਤ ਦਰੁਸਤੀ ਵਾਲੇ ਕਦਮ ਚੁੱਕਣ।ਉਨ੍ਹਾ ਦੋਸ਼ੀ ਸੁਰੱਖਿਆ ਕਰਮੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਅਜਿਹੀਆਂ ਹਰਕਤਾਂ ਨੂੰ ਰੋਕਿਆ ਜਾਵੇ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply