Friday, February 27, 2026

ਬਸੰਤ ਪੰਚਮੀ ਮੇਲੇ `ਚ ਲਾਇਆ ਮੁਫਤ ਹੋਮਿਓਪੈਥਿਕ ਕੈਂਪ

PPN1002201924ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਜੀ ਦੇ ਸਲਾਨਾ ਜੋੜ ਮੇਲਾ ਬਸੰਤ ਪੰਚਮੀ ਮੌਕੇ ਮੁਫਤ ਹੋਮਿਓਪੈਥਿਕ ਮੈਡੀਕਲ ਕੈਂਪ `ਚ ਡਾ. ਪਰੂਥੀ ਵਲੋਂ ਮਰੀਜਾਂ ਦਾ ਮੁਆਇਨਾ ਕਰਕੇ ਮੁਫਤ ਦਵਾਈਆ ਦਿੱਤੀਆ ਗਈਆ।ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਲਾਲ ਸਿੰਘ ਲਾਲੀ ਘਣੂਪੁਰ ਤੇ ਉਘੇ ਸਮਾਜ ਸੇਵਕ ਅਵਤਾਰ ਸਿੰਘ ਮਾਨ ਨੇ ਡਾ. ਪਰੂਥੀ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।ਡਾ. ਹਰਪ੍ਰੀਤ ਕੌਰ ਪਰੂਥੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਹ ਸ਼ਹਿਰਾਂ ਦੇ ਨਾਲ-ਨਾਲ ਕਸਬਿਆਂ ਅਤੇ ਪਿੰਡਾਂ ਵਿਚ ਵੀ ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਉਣਗੇ।ਇਸ ਮੌਕੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਖਜਾਨਚੀ ਰਛਪਾਲ ਸਿੰਘ, ਹੈਡ ਗ੍ਰੰਥੀ ਭਾਈ ਤਰਸੇਮ ਸਿੰਘ, ਮਨਿੰਦਰਜੀਤ ਸਿੰਘ ਬੇਦੀ, ਬਾਬਾ ਨਰਿੰਦਰ ਸਿੰਘ, ਸਰਮੁੱਖ ਸਿੰਘ ਬਬਰਾਹ, ਤਰਲੋਚਨ ਸਿੰਘ ਘਈ, ਮਹਿਮਾ ਅਰੋੜਾ, ਕੰਵਲਜੀਤ ਸਿੰਘ ਆਦਿ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply