Friday, October 30, 2026

ਭਾਰਤੀ ਦੂਤਾਵਾਸ ਵਲੋਂ ਬਾਕੂ `ਚ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ `ਚ ਬਾਕੂ `ਚ ਹੋਵੇਗੀ ਗੁਰਦੁਆਰਾ ਦੀ ਸਥਾਪਨਾ- ਲੌਂਗੋਵਾਲ

PPN1102201918 ਅੰਮ੍ਰਿਤਸਰ/ ਬਾਕੂ, 11 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਅਜਰਬਾਈਜਨ ਦੀ ਰਾਜਧਾਨੀ ਬਾਕੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰਤੀ ’ਤੇ ਅੱਜ ਭਾਰਤੀ ਦੂਤਾਵਾਸ ਵੱਲੋਂ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਪ੍ਰਚਾਰ ਕਰਦਿਆਂ ਸਮੁੱਚੀ ਲੋਕਾਈ ਨੂੰ ਸੱਚੇ ਸੁੱਚੇ ਜੀਵਨ ਦੀ ਜਾਂਚ ਜਿਊਣ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਉਹ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਗੁਰੂ ਜੀ ਦੀ ਯਾਦ ਵਿਚ ਸਮਾਗਮ ਕਰਕੇ ਪਹਿਲਕਦਮੀ ਕੀਤੀ ਹੈ।ਇਸ ਨਾਲ ਭਾਰਤ ਸਰਕਾਰ ਵੱਲੋਂ ਆਪਣੇ ਸਾਰੇ ਦੂਤਵਾਸਾਂ ਵਿਚ 550 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਮਤਿ ਸਮਾਗਮ ਕਰਨ ਦੇ ਐਲਾਨ ਦੀ ਸ਼ੁਰੂਆਤ ਹੋਈ ਹੈ।ਲੌਂਗੋਵਾਲ ਨੇ ਕਿਹਾ ਕਿ ਸਥਾਨਕ ਸਰਕਾਰ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸੁੰਦਰ ਗੁਰੂ ਘਰ ਦੀ ਉਸਾਰੀ ਕੀਤੀ ਜਾਵੇਗੀ।PPN1102201919ਗੁਰਮਤਿ ਸਮਾਗਮ ਵਿਚ ਆਈ ਸੰਗਤ ਅਤੇ ਮਹਿਮਾਨਾਂ ਨੂੰ ਐਸ.ਕੇ ਸਿਨਹਾ ਨੇ `ਜੀ ਆਇਆ` ਕਿਹਾ।ਦੂਤਘਰ ਦੇ ਮੁਖੀ ਪੀ.ਕੇ ਗੋਬਿੰਦਾ ਨੇ ਪ੍ਰਕਾਸ਼ ਗੁਰਪੁਰਬ ਸਬੰਧੀ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਜਾਣਕਾਰੀ ਦਿੱਤੀ ਗਈ। ਡਾ. ਰੁਪਾਲੀ ਸਿਨਹਾ ਨੇ ਆਪਣੇ ਸੰਖੇਪ ਅਤੇ ਭਾਵਪੂਰਤ ਭਾਸ਼ਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਇਆ।ਬੱਚਿਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ।ਜੇਤੂਆਂ ਨੂੰ ਮੌਕੇ ’ਤੇ ਹੀ ਇਨਾਮ ਦਿੱਤੇ ਗਏ।ਗੁਰਪ੍ਰੀਤ ਸਿੰਘ ਗਾਰਲੀ ਜੋਰਜੀਆਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਦੂਤਘਰ ਦੇ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ। ਭਾਰਤੀ ਦੂਤਘਰ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਜਗਜੀਤ ਸਿੰਘ ਜੱਗੀ ਸਾਬਕਾ ਵਧੀਕ ਸਕੱਤਰ, ਦਰਸ਼ਨ ਸਿੰਘ ਪੀ.ਏ ਅਤੇ ਨਵਇੰਦਰ ਸਿੰਘ ਲੌਂਗੋਵਾਲ ਦਾ ਸਨਮਾਨ ਕੀਤਾ ਗਿਆ। ਦੂਤਘਰ ਅਧਿਕਾਰੀਆਂ ਵੱਲੋਂ ਸਥਾਨਕ ਸਰਕਾਰ ਨਾਲ ਗੁਰੂ ਘਰ ਲਈ ਜਗ੍ਹਾ ਲੈਣ ਲਈ ਗੱਲਬਾਤ ਕਰਨ ਦਾ ਭਰੋਸਾ ਦਵਾਇਆ ਗਿਆ।ਦਲਜੀਤ ਕੌਰ ਨੇ ਵੀ ਸੰਗਤ ਨਾਲ ਸੰਬੋਧਨ ਕੀਤਾ।
    ਇਸ ਮੌਕੇ ’ਤੇ ਜਸਪਾਲ ਸਿੰਘ ਪੰਨੂ, ਸ਼ੇਰ ਸਿੰਘ ਮਾਂਗਟ, ਰਣਜੀਤ ਸਿੰਘ ਬਰਾੜ ਬਾਕੂ, ਇਕਬਾਲ ਸਿੰਘ, ਹਰਮਨਦੀਪ ਸਿੰਘ, ਜਗਦੀਪ ਸਿੰਘ, ਸਰਬਜੀਤ ਕੁਮਾਰ, ਕੁਲਦੀਪ ਸਿੰਘ, ਪ੍ਰਦੀਪ ਸਿੰਘ, ਜਗਸੀਰ ਸਿੰਘ ਆਦਿ ਨੇ ਜਾਰਜੀਆਂ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਭਰੀ। ਬਾਕੂ ਤੋਂ ਭਾਰਤੀ ਮੂਲ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਵਿੱਚੋਂ ਰਜੇਸ਼ ਚਾਵਲਾ, ਕੇਵਲ ਸਿੰਘ, ਡਾ. ਰੋਨੀ, ਦੀਪਕ ਫੁਲਵਾਨੀ, ਅਨਿਲ ਭਾਟੀਆ, ਕਿਸ਼ੋਰ ਚੰਚਲਾਨੀ, ਵਰੁਨ ਜੀ ਆਦਿ ਪਰਿਵਾਰ ਸਮੇਤ ਹਾਜ਼ਰੀ ਭਰੀ।
 

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply