Wednesday, March 4, 2026

ਖ਼ਾਲਸਾ ਪਬਲਿਕ ਸਕੂਲ ਵਿਖੇ ਬੇਬੀ ਸ਼ੋਅ ਕਰਵਾਇਆ ਗਿਆ

 ਅੰਮ੍ਰਿਤਸਰ, 11 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ’ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਹੁਨਰ ਨੂੰ ਨਿਖਾਰਣ ਅਤੇ

????????????????????????????????????

ਉਨ੍ਹਾਂ ਵਿਚਲੀ ਕਾਬਲੀਅਤ ਨੂੰ ਮੰਚ ’ਤੇ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਬੇਬੀ ਸ਼ੋਅ’ ਆਯੋਜਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਪ੍ਰੋਗਰਾਮ ’ਚ ਛੋਟੇ-ਛੋਟੇ ਵਿਦਿਆਰਥੀਆਂ ਨੇ ਬਹੁਤ ਵਧੀਆ ਅਤੇ ਉਤਸ਼ਾਹ ਭਰੇ ਢੰਗ ਨਾਲ ਆਪਣੀ ਪੇਸ਼ਕਾਰੀ ਕੀਤੀ।
     ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਰਗ ਰੈਟਜ਼, ਨਟਖਟ ਬਿੱਲੀਆਂ ਅਤੇ ਜੰਪਿੰਗ ਟੋਟਸ ਦੇ ਵਿਸ਼ੇ ਨਾਲ ਸਬੰਧਿਤ ਸੋਲੋ ਸਾਂਗ, ਸੋਲੋ ਡਾਂਸ, ਡਰਾਇੰਗ ਪ੍ਰਤੀਯੋਗਤਾ ਅਤੇ ਰਾਈਮ ਪਾਠਨ ਆਦਿ ’ਚ ਹਿੱਸਾ ਲਿਆ। ਇਸ ਮੌਕੇ ਰੰਗ-ਬਿਰੰਗੇ ਕੱਪੜਿਆਂ ਨਾਲ ਸੱਜੇ ਬੱਚਿਆਂ ਨੇ ਪ੍ਰੋਗਰਾਮ ਦਾ ਖੂਬ ਅਨੰਦ ਮਾਣਦਿਆ ਰਗ ਰੈਟ, ਨਟਖਟ ਕੈਟ ਆਦਿ ਤੋਂ ਇਲਾਵਾ ਵਿਸ਼ੇਸ਼ ਗੇਮਾਂ ਦੀ ਯੋਜਨਾ ਬਣਾਈ ਗਈ ਸੀ, ਜਿਸ ’ਚ ਆਪਣੇ-ਆਪਣੇ ਹੁਨਰ ਦਾ ਮੁਜ਼ਾਹਰਾ ਕੀਤਾ।
     ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਹੁਨਰ ਨੂੰ ਉਭਾਰਨਾ ਅਤਿ ਜਰੂਰੀ ਹੈ ਅਤੇ ਇਸ ਲਈ ਸਕੂਲਾਂ ਤੇ ਕਾਲਜ ਪੱਧਰ ’ਤੇ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਉਹ ਜੀਵਨ ’ਚ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕਰਕੇ ਆਪਣੀ ਸ਼ਾਨਦਾਰ ਪ੍ਰਤਿਭਾ ਦੀ ਪੇਸ਼ਕਾਰੀ ਨਾਲ ਅਹਿਮ ਮੁਕਾਮ ਹਾਸਲ ਕਰਨ ਦੇ ਕਾਬਲ ਹੋ ਸਕਣ।ਉਨ੍ਹਾਂ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਬੱਚੇ ਦੀ ਦਿਲਚਸਪੀ ਅਨੁਸਾਰ ਪੜ੍ਹਾਈ ਤੇ ਪ੍ਰਤਿਭਾ ਨੂੰ ਜਾਹਿਰ ਕਰਨ ਲਈ ਉਸਦੇ ਕਦਮ ਨਾਲ ਕਦਮ ਮਿਲਾ ਕੇ ਚਲਣ ਕਿਉਂਕਿ ਜਬਰਦਸਤੀ ਨਾਲ ਲਏ ਫ਼ੈਸਲੇ ਪਛਤਾਵੇਂ ਵੱਲ ਲਿਜਾਂਦੇ ਹਨ।
     ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਨਿਰਦੇਸ਼ਾਂ ਮੁਤਾਬਕ ਵਿਦਿਆਰਥੀਆਂ ਦੇ ਹੁਨਰ ਨੂੰ ਜੱਗ-ਜ਼ਾਹਿਰ ਕਰਨ ਅਤੇ ਵਿੱਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਜਿਹੇ ਪ੍ਰੋਗਰਾਮ ਸਕੂਲ ’ਚ ਸਮੇਂ-ਸਮੇਂ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।ਇਸ ਮੌਕੇ ਵੱਖ-ਵੱਖ ਖੇਤਰਾਂ ’ਤੋਂ 400 ਕਰੀਬ ਦੇ ਮਾਪਿਆਂ ਨੇ ਹਾਜ਼ਰੀ ਭਰੀ।ਪ੍ਰਿੰ: ਗਿੱਲ ਨੇ ਇਸ ਮੌਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਕੂਲ ਸਟਾਫ਼ ਦੀ ਸ਼ਲਾਘਾ ਵੀ ਕੀਤੀ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply