Tuesday, December 24, 2024

ਦਿੱਲੀ ਕਮੇਟੀ ਵਲੋਂ ਜਥੇਦਾਰਾਂ ਦਾ ਸਨਮਾਨ

PPN1202201904ਨਵੀਂ ਦਿੱਲੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਦਿੱਲੀ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਚਮਨ ਸਿੰਘ ਮੈਂਬਰ ਧਰਮ ਪ੍ਰਚਾਰ ਕੌਂਸਿਲ ਅਤੇ ਵਿਕਰਮ ਸਿੰਘ ਰੋਹਿਣੀ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਨੇ ਉਨਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਅਤੇ ਧਰਮ ਪ੍ਰਚਾਰ ਦਾ ਵਿਸ਼ਥਾਰ ਕੀਤੇ ਜਾਣ ਸੰਬੰਧੀ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਦੋਨਾਂ ਜਥੇਦਾਰਾਂ ਨੂੰ ਸਮਾਨਿਤ ਵੀ ਕੀਤਾ ਗਿਆ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਭਾਰਤ ਪੁੱਜਾ ਰਮਨ ਕੁਮਾਰ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply