Friday, March 6, 2026

ਲੜਕੀਆਂ ਨਾਲ ਮਾੜੇ ਵਰਤਾਓ ਦੀ ਜਾਂਚ ਡਾਇਰੈਕਟਰ ਮੈਡੀਕਲ ਸਿੱਖਿਆ ਕਰਨਗੇ – ਸਿਹਤ ਮੰਤਰੀ

ਡਾਕਟਰਾਂ ਦੀ ਸੁਰੱਖਿਆ ਸਬੰਧੀ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ

PPN1202201924ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਮੈਡੀਕਲ ਕਾਲਜ ਵਿਖੇ ਪਿਛਲੇ ਦਿਨੀ ਸਕਿਓਰਿਟੀ ਗਾਰਡ ਵਲੋਂ ਮੈਡੀਕਲ ਕਾਲਜ ਦੀਆਂ ਲੜਕੀਆਂ ਨਾਲ ਮਾੜਾ ਵਰਤਾਓ ਨੂੰ ਲੈ ਕੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਦੇ ਡਾਕਟਰਾਂ ਦਾ ਵਫ਼ਦ ਬ੍ਰਹਮ ਮਹਿੰਦਰਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਨੂੰ ਮਿਲਿਆ।
    ਸ੍ਰੀ ਬ੍ਰਹਮ ਮਹਿੰਦਰਾ ਨੇ ਡਾਕਟਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਪ੍ਰਕਾਰ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮੈਡੀਕਲ ਕਾਲਜ ਵਿਖੇ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣਗੇ ਅਤੇ ਉਸਦੇ ਨਾਲ ਹੀ ਮੈਡੀਕਲ ਕਾਲਜ ਦੀ ਚਾਰ ਦਿਵਾਰੀ ਦੀ ਮੁਰੰਮਤ ਵੀ ਕਰਵਾਈ ਜਾਵੇਗੀ।ਸਿਹਤ ਮੰਤਰੀ ਨੇ ਦੱਸਿਆ ਕਿ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ਼ ਦੀ ਡਿਊਟੀ ਲਗਾ ਦਿੱਤੀ ਹੈ ਕਿ ਉਹ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਇਕ ਹਫ਼ਤੇ ਦੇ ਅੰਦਰ ਅੰਦਰ ਉਨਾਂ ਨੂੰ ਰਿਪੋਰਟ ਪੇਸ਼ ਕਰਨਗੇ।ਉਨਾਂ ਦੱਸਿਆ ਕਿ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ਼ ਇਸ ਹਫ਼ਤੇ ਹੀ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਪੂਰੇ ਮਸਲੇ ਦੀ ਜਾਂਚ ਪੜਤਾਲ ਵੀ ਕਰਨਗੇ ਅਤੇ ਇਹ ਵੀ ਦੇਖਣਗੇ ਕਿ ਸੁਰੱਖਿਆ ਦੇ ਪ੍ਰਬੰਧਾਂ ਨੂੰ ਹੋਰ ਕਿਸ ਤਰ੍ਹਾਂ ਮਜ਼ਬੂਤ ਕੀਤਾ ਜਾ ਸਕੇ।ਸਿਹਤ ਮੰਤਰੀ ਨੇ ਡਾਕਟਰਾਂ ਨੂੰ ਯਕੀਨ ਦਿਵਾਇਆ ਕਿ ਉਨਾਂ ਦੀਆਂ ਮੰਗਾਂ ਉੱਪਰ ਸੰਜੀਦਗੀ ਨਾਲ ਗੌਰ ਕੀਤਾ ਜਾਵੇਗਾ ਅਤੇ ਅੱਗੇ ਤੋਂ ਇਸ ਪ੍ਰਕਾਰ ਦੀ ਘਟਨਾ ਨਾ ਹੋਵੇ ਤੇ ਵੀ ਸਖ਼ਤੀ ਨਾਲ ਅਮਲ ਕੀਤਾ ਜਾਵੇਗਾ।ਇਸ ਮੌਕੇ ਵਧੀਕ ਸਕੱਤਰ ਮੈਡੀਕਲ ਸਿੱਖਿਆ ਸ਼ਤੀਸ਼ ਚੰਦਰਾ ਵੀ ਹਾਜ਼ਰ ਸਨ।

 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply