ਬਠਿੰਡਾ, 13 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵਲੋਂ ਸਵਾਈਨ ਫਲੂ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ, ਸਿਵਲ ਹਸਪਤਾਲ ਵਿੱਚ ਦਵਾਈ ਲੈਣ ਲਈ ਆਏ ਹੋਏ ਲੋਕਾਂ ਨੂੰ 1000 ਦੇ ਕਰੀਬ ਮਾਸਕ ਵੰਡੇ ਗਏ।ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਤੀਸ ਗੋਇਲ ਐਸ.ਐਮ.ਓ, ਸਿਵਲ ਹਸਪਤਾਲ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਸਵਾਈਨ ਫਲੂ ਦੀ ਬਿਮਾਰੀ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ 1000 ਦੇ ਕਰੀਬ ਮਾਸਕ ਵੰਡੇ ਗਏ। ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਇਆ ਹੋਏ ਦੱਸਿਆ ਕਿ ਬੁਖਾਰ, ਜੁਕਾਮ ਆਦਿ ਹੋਣ `ਤੇ ਜਲਦ ਹੀ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ।
ਇਸ ਮੌਕੇ ਸੁਸਾਇਟੀ ਮੈਬਰ ਸੰਜੇ ਕੁਮਾਰ, ਮਹਿੰਦਰ ਸਿੰਘ ਐਫ.ਸੀ.ਆਈ, ਇੰਦਰਪ੍ਰੀਤ ਸਿੰਘ, ਤਰਸੇਮ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ ਪੰਪੀ ਆਦਿ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media