Sunday, July 26, 2026

ਵਿਦਿਆਰਥਣਾਂ ਨੇ ਗੁ: ਗੋਇੰਦਵਾਲ, ਖਡੂਰ ਸਾਹਿਬ ਤੇ ਸੁਲਤਾਨਪੁਰ ਲੋਧੀ ਦੇ ਕੀਤੇ ਦਰਸ਼ਨ

550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਉਲੀਕੇ ਕਈ ਧਾਰਮਿਕ ਪ੍ਰੋਗਰਾਮ – ਪ੍ਰਿੰ: ਨਾਨਕ ਸਿੰਘ
 ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ PUNJ1402201904550ਵੇਂ ਸਾਲਾ ਪ੍ਰਕਾਸ਼ ਪੁਰਬ ਦੇ ਆਗਮਨ ਮੌਕੇ ਕਈ ਧਾਰਮਿਕ ਪ੍ਰੋਗਰਾਮ ਉਲੀਕੇ ਹਨ।ਮੈਨੇਜਮੈਂਟ ਅਧੀਨ ਆਉਂਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਲੋਂ ਕਾਲਜ ਵਿਦਿਆਰਥਣਾਂ ਨੂੰ ਧਾਰਮਿਕ ਯਾਤਰਾ ਕਰਵਾਈ ਗਈ।
     ਕਾਲਜ ਪ੍ਰਿੰ: ਨਾਨਕ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਉਲੀਕੇ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਕਾਲਜ ਦੇ 300 ਦੀਆਂ ਕਰੀਬ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਸੁਲਤਾਨਪੁਰ ਲੋਧੀ ਦੇ ਦਰਸ਼ਨ ਕੀਤੇ। ਜੱਥੇ ਉਨ੍ਹਾਂ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਘਟਨਾਵਾਂ ਦੀ ਜਾਣਕਾਰੀ ਹਾਸਲ ਕੀਤੀ।ਵਿਦਿਆਰਥਣਾਂ ਨੇ ਸ੍ਰੀ ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਵਿਖੇ ਗੁਰਦੁਆਰਿਆਂ ਦੇ ਵੀ ਦਰਸ਼ਨ ਕੀਤੇ।ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਾਓਲੀ ਸਾਹਿਬ, ਸ੍ਰੀ ਸੁਲਤਾਨਪੁਰ ਲੋਧੀ ਵਿਖੇ ਮੋਦੀ ਖ਼ਾਨਾ ਅਤੇ ਖਡੂਰ ਸਾਹਿਬ ਸਥਾਪਿਤ ਅਜਾਇਬ ਘਰ ਵੀ ਗਏ ਅਤੇ ਗੁਰੂ ਸਾਹਿਬਾਨਾਂ ਦੇ ਜੀਵਨ ਕਾਲ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ।     ਇਸ ਧਾਰਮਿਕ ਯਾਤਰਾ ਦੌਰਾਨ ਪ੍ਰਿੰ: ਨਾਨਕ ਸਿੰਘ ਨਾਲ ਕਾਲਜ ਦਾ ਹੋਰ ਸਟਾਫ਼ ਵੀ ਮੌਜ਼ਦ ਸੀ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply