ਪੰਜਾਬ ਸਰਕਾਰ ਦੀ ਫੂਕੀ ਅਰਥੀ
ਸਮਰਾਲਾ, 14 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ `ਤੇ ਲਾਠੀਚਾਰਜ ਦਾ ਵਿਰੋਧ ਕਰਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਦੀ ਅਰਥੀ ਫੂਕੀ ਗਈ । ਅਧਿਆਪਕ ਆਗੂ ਰਾਜਵੀਰ ਸਮਰਾਲਾ, ਨਰਿੰਦਰ ਸਿੰਘ ਭੜੀ, ਹਰਮਨਦੀਪ ਸਿੰਘ ਮੰਡ, ਹਰਮੇਲ ਸਿੰਘ ਬਰਮਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਅਤੇ ਲੋਕਾਂ ਦੇ ਨਾਲ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਸਮੇਤ ਰੈਗੂਲਰ ਕਰਨ ਆਦਿ ਦੇ ਵਾਅਦੇ ਕੀਤੇ ਸਨ ਪਰ ਸੱਤਾ ਚ ਆਉਣ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ ਐਸ.ਐਸ.ਏ ਰਮਸਾ ਅਧੀਨ ਕੰਮ ਕਰਦੇ 8886 ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ 65 ਤੋਂ 75% ਕਟੌਤੀ ਕਰਕੇ ਉਨਾਂ ਨੂੰ ਘੋਰ ਆਰਥਿਕ ਮੰਦਹਾਲੀ ਵੱਲ ਧੱਕ ਦਿੱਤਾ ਹੈ, 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਰੈਗੂਲਰ ਕਰਨਾ ਸੀ, ਪਰ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਸਰਵਿਸ ਪ੍ਰੋਵਾਈਡਰਾਂ ਦੇ ਧਰਨੇ ਵਿੱਚ ਜਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ।ਪਰ ਅਜੇ ਤੱਕ ਇਨ੍ਹਾਂ ਅਧਿਆਪਕਾਂ ਨੂੰ ਵੀ ਰੈਗੂਲਰ ਨਹੀਂ ਕੀਤਾ ਗਿਆ।ਇਸ ਤੋਂ ਇਲਾਵਾ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ ਅਧਿਆਪਕਾਂ ਲਈ ਵੀ ਕੋਈ ਯੋਗ ਰੈਗੂਲਰ ਪਾਲਿਸੀ ਤਿਆਰ ਨਹੀਂ ਕੀਤੀ ਗਈ ਜਿਸ ਕਰਕੇ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ 10 ਫਰਵਰੀ ਨੂੰ ਪਟਿਆਲਾ ਵਿਖੇ ਸ਼ਾਂਤੀਪੂਰਵਕ ਰੋਸ ਮਾਰਚ ਕਰ ਰਹੇ ਅਧਿਆਪਕਾਂ ਤੇ ਲਾਠੀਚਾਰਜ ਕੀਤਾ ਗਿਆ, ਅਧਿਆਪਕਾਂ ਦੀਆਂ ਪੱਗਾਂ ਲੱਥੀਆਂ ਅਤੇ ਅਧਿਆਪਕਾਵਾਂ ਦੀਆਂ ਚੁੰਨੀਆਂ ਲਾਹੀਆਂ ਗਈਆਂ ਪੰਜਾਬ ਸਰਕਾਰ ਦੇ ਇਸ ਧੱਕੇ ਖ਼ਿਲਾਫ਼ ਅਧਿਆਪਕਾਂ ਨੇ ਸਮਰਾਲਾ ਸ਼ਹਿਰ ਦੇ ਮੇਨ ਚੌਕ ਵਿੱਚ ਅਰਥੀ ਫੂਕੀ ਅਤੇ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਅਧਿਆਪਕ ਆਗੂਆਂ ਨੇ ਕਿਹਾ ਕਿ ਸਿਲੇਬਸ ਨੂੰ ਛੱਡ ਕੇ ਪੜ੍ਹੋ ਪੰਜਾਬ ਵਰਗੇ ਗੈਰ-ਮਿਆਰੀ ਪ੍ਰਾਜੈਕਟ ਚਲਾਏ ਜਾ ਰਹੇ ਹਨ ਬੱਚਿਆਂ ਨੂੰ ਵਰਦੀਆਂ ਅਤੇ ਕਿਤਾਬਾਂ ਸਮੇਂ ਸਿਰ ਨਹੀਂ ਦਿੱਤੀਆਂ ਕੀਤੀਆਂ ਜਾ ਰਹੀਆਂ
ਡੀ.ਏ ਦੀਆਂ ਕਿਸ਼ਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ।ਉਨ੍ਹਾਂ ਕਿਹਾ ਕਿ ਪੜੋ ਪੰਜਾਬ ਪ੍ਰੋਜੈਕਟ ਨੂੰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਫੈਸਲੇ ਅਨੁਸਾਰ ਬੰਦ ਕੀਤਾ ਗਿਆ ਹੈ।ਅਧਿਆਪਕਾਂ ਨੇ ਅਰਥੀ ਫੂਕਣ ਤੋਂ ਬਾਅਦ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੀ ਸਾਰਥਕ ਹੱਲ ਨਾ ਕੱਢਿਆ ਗਿਆ ਤਾਂ ਪੰਜਾਬ ਸਰਕਾਰ ਨੂੰ ਅਧਿਆਪਕਾਂ ਦੇ ਹੋਰ ਤਿਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਇਸ ਮੌਕੇ ਵਰਿੰਦਰ ਸਿੰਘ ਮਾਣਕੀ, ਰਾਜੇਸ਼ ਕੁਮਾਰ, ਮੈਡਮ ਨਵਨੀਤ ਕੌਰ ਮੈਡਮ ਰਮਨੀਕ ਕੌਰ, ਸੰਦੀਪ ਕੌਰ, ਦਿਨੇਸ਼ ਕੁਮਾਰ, ਵਰਿੰਦਰ ਅਗਨੀਹੋਤਰੀ, ਬਲਜੀਤ ਸਿੰਘ, ਸਰਬਜੀਤ ਸਿੰਘ, ਸੁਖਵੀਰ ਸਿੰਘ, ਦਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਜਿੰਦਰ ਸਿੰਘ, ਗੁਰਸ਼ਰਨ ਸਿੰਘ, ਸੰਜੇਪੁਰੀ, ਤਰਲੋਚਨ ਸਿੰਘ, ਕੁਲਵੰਤ ਤਰਕ, ਰਾਜਿੰਦਰ ਕੌਰ ਕੰਗ, ਸਤਿਆ ਕੌਰ, ਸਰਬਜੀਤ ਕੌਰ, ਸਤਨਾਮ, ਸੁਖਵਿੰਦਰ ਕੌਰ, ਹਰਮਨਦੀਪ ਕੌਰ, ਜੈਦੀਪ ਮੈਨਰੋ ਆਦਿ ਤੋਂ ਇਲਾਵਾ ਸੈਕੜਿਆਂ ਦੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
Punjab Post Daily Online Newspaper & Print Media