ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਯੂਰਪ ਦੇ ਪਹਿਲੇ ਸਿੱਖ ਐਮ.ਪੀ ਤਨਮਨਜੀਤ ਸਿੰਘ ਢੇਸੀ ਦੀ ਸੁਪੱਤਨੀ ਮਨਵੀਨ ਕੌਰ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਬੀਬੀ ਮਨਵੀਨ ਕੌਰ ਢੇਸੀ ਅਤੇ ਪਰਿਵਾਰਕ ਮੈਂਬਰਾਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸਰਵਨ ਕੀਤਾ।ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸਿਮਰਜੀਤ ਸਿੰਘ ਮੀਤ ਸਕੱਤਰ ਤੇ ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਹੋਰ ਮੌਜੂਦ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media