Friday, May 22, 2026

ਉਘੇ ਸਾਹਿਤਕਾਰ ਦੇਵਿੰਦਰ ਦੀਦਾਰ ਵਲੋਂ ਸਕੂਲ ਨੂੰ ਪੁਸਤਕਾਂ ਦਾ ਸੈਟ ਭੇਟ ਕੀਤਾ

ਬਟਾਲਾ, 14 ਫਰਵਰੀ (ਪੰਜਾਬ ਪੋਸਟ- ਨਰਿਦਰ ਬਰਨਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਵਿਖੇ ਸਾਦਾ, ਪਰ PUNJ1402201917ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆਂ ਗਿਆ।ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਬੀਤੇ ਦਿਨੀਂ ਸਕੂਲ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਪ੍ਰੋ. ਸੁਰਿੰਦਰ ਸਿੰਘ ਕਾਹਲੋ, ਨਿਰਮਲ ਸਿੰਘ ਕਾਹਲੋਂ, ਨਰਿੰਦਰਪਾਲ ਸਿੰਘ ਕਾਹਲੋ ਵਲੋਂ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਇਸ ਦੌਰਾਨ ਸਾਹਿਤਕਾਰ ਦੇਵਿੰਦਰ ਦੀਦਾਰ ਵਲੋਂ ਸਕੂਲ ਲਈ ਪੁਸਤਕਾਂ ਦਾ ਸੈਟ ਭੇਟ ਕੀਤਾ ਗਿਆ।ਪ੍ਰੋ. ਸੁਰਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਦੇਵਿੰਦਰ ਦੀਦਾਰ ਅਜਿਹਾ ਸਾਹਿਤਕਾਰ ਹੈ ਜਿਸ ਨੇ ਸਮੇ ਸਮੇ ਤੇ ਮਾਂ ਬੋਲੀ ਦੀ ਸੇਵਾ ਕਰਦੇ ਹੋਏ ਅਨੇਕਾਂ ਪੁਸਤਕਾਂ ਲਿਖ ਕੇ ਪੰਜਾਬੀ ਸਾਹਿਤਕਾਰਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਤੇ ਵੱਖ-ਵੱਖ ਰਸਾਲਿਆਂ ਵਿੱਚ ਛਪੇ ਲ਼ੇਖ ਜਨਤਾ ਦਾ ਮਾਰਗ ਦਰਸ਼ਨ ਕਰਦੇ ਹਨ।
 ਨਿਰਮਲ ਸਿੰਘ ਕਾਹਲੋ ਵਲੋਂ ਸਾਹਿਤਕਾਰ ਦੇਵਿੰਦਰ ਦੀਦਾਰ ਦਾ ਸਕੂਲ ਦੀ ਲਾਇਬ੍ਰੇਰੀ ਨੂੰ ਆਪਣੀਆਂ ਨਵੀਆਂ ਤੇ ਪੁਰਾਣੀਆਂ ਪੁਸਤਕਾਂ ਦਾ ਸੈਟ ਦੇਣ ਲਈ ਧੰਨਵਾਦ ਕੀਤਾ।ਇਸ ਮੌਕੇ ਬਖਸ਼ਿੰਦਰ ਸਿੰਘ, ਸੁਖਚੈਨ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply